International Biological Diversity Day celebrated enthusiastically in Rupnagar district

ਰੂਪਨਗਰ, 22 ਮਈ 2025: ਅੱਜ 22 ਮਈ ਨੂੰ ਅੰਤਰਰਾਸ਼ਟਰੀ ਜੈਵ-ਵਿਭਿੰਤਾ ਦਿਵਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸੀ.) ਰੂਪਨਗਰ ਦੀ ਅਗਵਾਈ ਹੇਠ ਵੱਖ-ਵੱਖ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤੇ ਗਏ।

ਇਹ ਦਿਨ ਪ੍ਰਤੀਕ ਹੈ ਪ੍ਰਕਿਰਤੀ, ਵਨਸਪਤੀ ਅਤੇ ਜੀਵ-ਜੰਤੂਆਂ ਦੀ ਵਿਭਿੰਨਤਾ ਦੀ ਮਹੱਤਤਾ ਨੂੰ ਮਨਵਾਉਣ ਅਤੇ ਸਮਾਜ ਨੂੰ ਵਧੇਰੇ ਜਾਗਰੂਕ ਬਣਾਉਣ ਦਾ। ਇਸੀ ਸੰਦਰਭ ਵਿੱਚ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲੈ ਕੇ ਇਹ ਦਿਖਾ ਦਿੱਤਾ ਕਿ ਉਹ ਪ੍ਰਕਿਰਤੀ ਦੀ ਸੰਭਾਲ ਲਈ ਤਤਪਰ ਹਨ।

ਜ਼ਿਲ੍ਹੇ ਦੇ ਹਰੇਕ ਸਕੂਲ ਵਿੱਚ ਪੋਸਟਰ ਮੇਕਿੰਗ, ਰੰਗੋਲੀ, ਲੇਖ ਲਿਖਣ, ਕਵਿਤਾ ਪਾਠ, ਨੁਕੜ ਨਾਟਕ, ਵਾਤਾਵਰਣ ਰੈਲੀਆਂ ਅਤੇ ਰੁੱਖ ਲਗਾਉਣ ਵਰਗੀਆਂ ਸਰਗਰਮੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ 2025 ਦੀ ਥੀਮ “Be Part of the Plan” ਨੂੰ ਧਿਆਨ ਵਿੱਚ ਰੱਖਦਿਆਂ ਕਈ ਕਲਾਤਮਕ ਰਚਨਾਵਾਂ ਰਾਹੀਂ ਜੈਵ-ਵਿਭਿੰਤਾ ਦੇ ਸੰਦੇਸ਼ ਨੂੰ ਸਮਾਜ ਤੱਕ ਪਹੁੰਚਾਇਆ।

ਇਸ ਮੌਕੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਪੋਸਟਰ ਅਤੇ ਰੰਗੋਲੀ ਡਿਜ਼ਾਈਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਜੈਵ ਵਿਵਿਧਤਾ ਬਚਾਉਣ ਦੇ ਰੂਚਿਕਰ ਅਤੇ ਸੋਚਣ ਯੋਗ ਸੰਦੇਸ਼ ਦਿੱਤੇ ਗਏ। ਕਈ ਵਿਦਿਆਰਥੀਆਂ ਨੇ ਆਪਣੇ ਲੇਖਾਂ, ਨਾਟਕਾਂ ਅਤੇ ਕਵਿਤਾਵਾਂ ਰਾਹੀਂ ਪੂਰੇ ਮਨੋ-ਯੋਗ ਨਾਲ ਪ੍ਰਕਿਰਤੀ ਦੀ ਅਹਿਮੀਅਤ ਨੂੰ ਉਭਾਰਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ, “ਇਹ ਦਿਨ ਸਾਨੂੰ ਸਿਖਾਉਂਦਾ ਹੈ ਕਿ ਪ੍ਰਕਿਰਤੀ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਵਿਚ ਇਹ ਜਾਗਰੂਕਤਾ ਪੈਦਾ ਕਰਨਾ ਅਸਲ ਸਿੱਖਿਆ ਦੀ ਨਿਸ਼ਾਨੀ ਹੈ।”
ਸਾਰੇ ਸਕੂਲਾਂ ਤੋਂ ਆਈਆਂ ਤਸਵੀਰਾਂ ਅਨੁਸਾਰ, ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲੈ ਕੇ ਇਹ ਸਾਬਤ ਕਰ ਦਿੱਤਾ ਕਿ ਉਹ ਭਵਿੱਖ ਵਿੱਚ ਪ੍ਰਕਿਰਤੀ ਦੀ ਰੱਖਿਆ ਲਈ ਤਤਪਰ ਹਨ।
ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਐਲਾਨ ਕੀਤਾ ਗਿਆ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਸਮੇਂ-ਸਮੇਂ ‘ਤੇ ਹੋਰ ਵਿਸਥਾਰ ਦੇ ਨਾਲ ਕਰਵਾਇਆ ਜਾਵੇਗਾ, ਤਾਂ ਜੋ ਨਵੀ ਪੀੜ੍ਹੀ ਨੂੰ ਵਾਤਾਵਰਣ ਸੰਰਖਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ।
Related