ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਹਿਲੇ ਦਿਨ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ

Deputy Commissioner Himanshu Jain checked various offices on the first day  
Deputy Commissioner Himanshu Jain checked various offices on the first day
ਰੂਪਨਗਰ, 16 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਅੱਜ ਪਹਿਲੇ ਦਿਨ ਹੀ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਦਫਤਰਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਉਨ੍ਹਾਂ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਇਸ ਜ਼ਿਲ੍ਹੇ ਦਾ ਚਾਰਜ ਸੰਭਾਲਿਆ ਸੀ। 

Deputy Commissioner Himanshu Jain checked various offices on the first day

  

ਇਸ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੀ ਐਮ ਵਿੰਡੋ, ਰੁਜ਼ਗਾਰ ਤੇ ਆਮ ਆਦਮੀ ਕਲੀਨਿਕ ਸਮੇਤ ਵੱਖ ਵੱਖ ਵਿਭਾਗਾਂ ਦੀ ਚੈਕਿੰਗ ਕੀਤੀ ਅਤੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਹੇਠਲੇ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ ‘ਤੇ ਪਹੁੰਚਣ ਦੇ ਨਿਰਦੇਸ਼ ਦੇਣ। 
ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ‘ਚ ਆਉਣ ਵਾਲੇ ਲੋਕਾਂ ਨੂੰ ਤਨਦੇਹੀ ਨਾਲ ਸੁਣਿਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਤੌਰ ‘ਤੇ ਹੱਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਖ਼ਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫ਼ਤਰਾਂ ‘ਚ ਪੁੱਜਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਅਚਨਚੇਤ ਚੈਕਿੰਗ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਇਸ ਕਾਰਨ ਹਰ ਪ੍ਰਕਾਰ ਦੇ ਦਸਤਾਵੇਜ਼, ਫਾਈਲਾਂ ਅਤੇ ਹੋਰ ਕੰਮਾਂ ਨੂੰ ਅਪਡੇਟ ਰੱਖਿਆ ਜਾਵੇ।
ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ ਅਤੇ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪ੍ਰਕਾਰ ਦੇ ਭ੍ਰਿਸ਼ਟ ਤੌਰ ਤਰੀਕੇ ਅਪਣਾਉਂਦਾ ਹੈ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਪੰਜਾਬ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਕਰਨ ਲਈ ਵਚਨਬੱਧ ਹੈ, ਇਸ ਲਈ ਕਿਸੇ ਵੀ ਕਿਸਮ ਦੀ ਆਉਣ ਵਾਲੀ ਸ਼ਿਕਾਇਤ ਨੂੰ ਆਮ ਨਾ ਸਮਝਿਆ ਜਾਵੇ, ਬਲਕਿ ਪੂਰੀ ਗੰਭੀਰਤਾ ਨਾਲ ਲਿਆ ਜਾਵੇ। 
ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਹਦਾਇਤ ਵੀ ਕੀਤੀ।

Leave a Comment

Your email address will not be published. Required fields are marked *

Scroll to Top