ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿਚ ਜ਼ਿਲ੍ਹਾ ਰੂਪਨਗਰ ਦੇ 11 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਸ਼ਾਮਿਲ ਕੀਤਾ।
ਸਰਕਾਰੀ ਹਾਈ ਸਕੂਲ ਸਸਕੋਰ ਦੇ 4 ਵਿਦਿਆਰਥੀਆਂ,
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ 2 ਵਿਦਿਆਰਥਣਾਂ,
ਡੀਏਵੀ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ 2 ਵਿਦਿਆਰਥਣਾਂ
ਤੇ ਸਰਕਾਰੀ ਹਾਈ ਸਕੂਲ ਦਸਗਰਾਈ ਦੇ ਇੱਕ ਵਿਦਿਆਰਥੀ,
ਦਸ਼ਮੇਸ਼ ਪਬਲਿਕ ਸਕੂਲ ਪੁਰਖਾਲੀ ਦੇ ਇੱਕ ਵਿਦਿਆਰਥੀ,
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤਾਜਪੁਰ ਦੇ ਇੱਕ ਵਿਦਿਆਰਥੀ
ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਦੀ ਮੈਰਿਟ ਸੂਚੀ ਵਿੱਚ ਰੈਂਕ ਪ੍ਰਾਪਤ ਕਰਨ ਲਈ
ਸ੍ਰੀਮਤੀ ਪਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਤੇ ਸ. ਸੁਰਿੰਦਰ ਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ
ਵਲੋਂ ਸਮੂਹ ਪ੍ਰਿੰਸੀਪਲ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਨੂੰ ਬਹੁਤ-ਬਹੁਤ ਵਧਾਈ।