Home - Ropar News - ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ Leave a Comment / By Dishant Mehta / April 21, 2025 25 meter and 50 meter shooting range to be built near Rupnagar city: Deputy Commissionerਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦਾ ਸਨਮਾਨ ਕੀਤਾ।ਰੂਪਨਗਰ, 20 ਅਪ੍ਰੈਲ: ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਸ. ਨਰਿੰਦਰ ਸਿੰਘ ਬੰਗਾ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦਾ ਸਨਮਾਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦੇ ਵੱਡੇ ਯੋਗਦਾਨ ਕਰਕੇ ਹੀ ਇੱਥੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਬਣੇ ਹਨ ਜਿਸ ਲਈ ਜਲਦ ਹੀ ਰੂਪਨਗਰ ਸ਼ਹਿਰ ਦੇ ਨਜ਼ਦੀਕ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਈ ਜਾਵੇਗੀ ਤਾਂ ਈਵੈਂਟਸ ਦੀ ਤਿਆਰੀ ਲਈ ਖਿਡਾਰੀਆਂ ਨੂੰ ਮੁਹਾਲੀ ਜਾਂ ਦਿੱਲੀ ਵਿਖੇ ਨਾ ਜਾਣਾ ਪਵੇ।ਸ ਨਰਿੰਦਰ ਸਿੰਘ ਬੰਗਾ ਨੇ ਇਸ ਮੌਕੇ ਉੱਤੇ ਰੋਪੜ ਜਿਲ੍ਹੇ ਦੇ ਸ਼ੂਟਿੰਗ ਖੇਡ ਦੇ ਖਿਡਾਰੀਆਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਮਾਣਮੱਤੀਆਂ ਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਦੱਸਿਆ ਕਿ ਮਹਿਜ ਇੱਕ 10 ਸਾਲ ਵਿੱਚ ਜ਼ਿਲ੍ਹਾ ਰੂਪਨਗਰ ਦੇ ਖਿਡਾਰੀਆਂ ਨੇ ਵੱਡੇ ਮੁਕਾਮ ਹਾਸਲ ਕੀਤੇ ਹਨ।ਉਨ੍ਹਾਂ ਦੱਸਿਆ ਕਿ ਰੋਪੜ ਵਿੱਚ ਸ਼ੂਟਿੰਗ ਦਾ ਸਫ਼ਰ ਅਰਸ਼ਦੀਪ ਬੰਗਾ ਵੱਲੋਂ ਸਾਲ 2015-16 ਅਤੇ 2016-17 ਵਿੱਚ ਲਗਾਤਾਰ ਨੈਸ਼ਨਲ ਸਕੂਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਨਾਲ ਸ਼ੁਰੂ ਹੋਇਆ। ਜਿਸ ਉਪਰੰਤ ਇਸ ਸਫ਼ਰ ਨੂੰ 2019 ਵਿੱਚ ਜੈਸਮੀਨ ਕੌਰ ਅਤੇ ਖੁਸ਼ੀ ਸੈਣੀ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸਿਖ਼ਰ ਉੱਤੇ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਸ ਸਾਲ ਅਰਸ਼ਦੀਪ ਕੌਰ ਵਲੋਂ ਵਿਸ਼ਵ ਯੂਨਿਵਰਸਿਟੀ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਕੇ ਸ਼ੂਟਿੰਗ ਖੇਡ ਨੂੰ ਬੁਲੰਦੀਆਂ ਤੱਕ ਪਹੁੰਚਾਣ ਵਿੱਚ ਵੱਡਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਲਗਪਗ 25 ਖਿਡਾਰੀ ਰਾਸ਼ਟਰੀ ਪੱਧਰ ਉੱਤੇ ਮੈਡਲ ਜਿੱਤ ਚੁੱਕੇ ਹਨ। ਅੱਜ ਕੱਲ੍ਹ ਵੀ ਲਗਪਗ 50-60 ਖਿਡਾਰੀ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਪ੍ਰਾਪਤੀਆਂ ਲਈ ਜਿੱਥੇ ਜਿਲ੍ਹੇ ਦੇ ਦੋ ਸਕੂਲਾਂ ਦੀਆਂ 10 ਮੀਟਰ ਸ਼ੂਟਿੰਗ ਰੇਂਜ਼ਾਂ ਦਾ ਵੱਡਾ ਯੋਗਦਾਨ ਹੈ ਓਥੇ ਹੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਨ ਨਾਲ ਇਥੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਯਕੀਨਨ ਬਣਗੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਲਈ ਰੋਪੜ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਲਈ ਮੁਬਾਰਕਾਂ ਦਿੱਤੀਆਂ ਅਤੇ ਐਸੋਸ਼ੀਏਸ਼ਨ ਦੀ 25 ਮੀਟਰ ਅਤੇ 50 ਮੀਟਰ ਦੀ ਸ਼ੂਟਿੰਗ ਰੇਂਜ਼ ਬਣਾਉਣ ਲਈ ਵਾਅਦਾ ਕਰਦੇ ਹੋਏ ਜਲਦ ਹੀ ਇਸ ਉੱਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਉਣ ਲਈ ਉਪਰਾਲੇ ਕਰਨ ਲਈ ਭਰੋਸਾ ਦਿੱਤਾ।ਇਸ ਮੌਕੇ ਜਿਲ੍ਹਾ ਖੇਡ ਅਫ਼ਸਰ ਸ ਜਗਜੀਵਨ ਸਿੰਘ ਗਿੱਲ, ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਸ ਅਰਸ਼ਦੀਪ ਬੰਗਾ ਅਤੇ ਖਜ਼ਾਨਚੀ ਸ ਅੰਮ੍ਰਿਤਪਾਲ ਸਿੰਘ ਹਾਜ਼ਰ ਸਨ।District Ropar NewsShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 361ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀਆਂ ਸੰਗਤਾਂ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA