
ਸ੍ਰੀ ਅਨੰਦਪੁਰ ਸਾਹਿਬ 30 ਜੁਲਾਈ : ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਅੱਜ ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਸ.ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ ਤੇ ਸ.ਤਰੁਣਪ੍ਰੀਤ ਸਿੰਘ ਸੌਂਦ ਨੇ ਸ਼ਹਿਰ ਦੇ ਕੋਂਸਲਰਾਂ, ਵਪਾਰ ਮੰਡਲ, ਵਪਾਰੀਆਂ ਅਤੇ ਵੱਖ ਵੱਖ ਸੰਸਥਾਵਾਂ, ਸੰਗਠਨਾਂ ਦੇ ਮੁਖੀਆਂ ਨਾਲ ਵਿਸੇਸ਼ ਵਿਚਾਰ ਵਟਾਦਰਾਂ ਕੀਤਾ।
ਕੈਬਨਿਟ ਮੰਤਰੀ ਸਾਹਿਬਾਨ ਨੇ ਇਸ ਮੌਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਵੰਬਰ ਮਹੀਨੇ ਦੌਰਾਨ 1 ਕਰੋੜ ਤੋ ਵੱਧ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਇਸ ਦੌਰਾਨ ਚਾਰ ਧਾਰਮਿਕ ਯਾਤਰਾਵਾਂ ਗੁਰੂ ਨਗਰੀ ਪਹੁੰਚਣਗੀਆਂ ਅਤੇ ਇੱਕ ਧਾਰਮਿਕ ਯਾਤਰਾਂ ਦਿੱਲੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਧਾਰਮਿਕ ਸਮਾਗਮ ਹੋਣਗੇ ਅਤੇ ਗੁਰੂ ਨਗਰੀ ਦੇ ਵੱਖ ਵੱਖ ਖੇਤਰਾਂ ਵਿੱਚ ਵੀ ਹੈਰੀਟੇਜ ਵਾਕ, ਗਾਈਡ ਟੂਰ ਲਗਾਏ ਜਾਣਗੇ, ਇਸ ਲਈ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ, ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗ ਮੁਰੰਮਤ ਕੀਤੇ ਜਾਣਗੇ ਅਤੇ ਇੰਨੀ ਵੱਡੀ ਤਾਦਾਦ ਵਿਚ ਆਉਣ ਵਾਲੀ ਸੰਗਤ ਲਈ ਰਿਹਾਇਸ਼ ਦੇ ਪ੍ਰਬੰਧ ਟੈਂਟ ਸਿਟੀ ਲਗਾ ਕੇ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਨੂੰ ਵਾਈਟ ਸਿਟੀ ਬਣਾਉਣ ਦੀ ਪ੍ਰਕਿਰਿਆ ਅਰੰਭ ਕਰ ਦਿੱਤੀ ਹੈ। ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸੇਸ਼ ਸਫਾਈ ਅਭਿਆਨ ਚਲਾਇਆ ਗਿਆ ਹੈ। ਇਸ ਲਈ ਸਮੂਹ ਨਗਰ ਨਿਵਾਸੀਆਂ, ਵਪਾਰਕ ਅਦਾਰਿਆਂ, ਕੋਂਸਲਰਾਂ ਤੇ ਸਥਾਨਕ ਵਸਨੀਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ ਤਾਂ ਜੋ ਦੇਸ਼ ਵਿਦੇਸ਼ ਤੋ ਆਉਣ ਵਾਲੀ ਸੰਗਤ ਨੂੰ ਵੱਖ ਵੱਖ ਗੁਰਧਾਮਾਂ ਦੇ ਦਰਸ਼ਨਾ ਦੌਰਾਨ ਚੰਗੇ ਅਨੁਭਵ ਹੋਣ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ। ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਲਈ ਉਨ੍ਹਾਂ ਨੇ ਸਾਰੀਆਂ ਦੇ ਸੁਝਾਅ ਲਏ ਅਤੇ ਕਿਹਾ ਕਿ ਅਸੀ ਇਹ ਪਲੇਟ ਫਾਰਮ ਖੁੱਲਾ ਰੱਖਿਆ ਹੈ, ਜਦੋਂ ਵੀ ਕੋਈ ਆਪਣੇ ਕੀਮਤੀ ਸੁਝਾਅ ਦੇਵੇਗਾਂ ਉਸ ਦਾ ਆਦਰ ਸਤਿਕਾਰ ਹੋਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਬਜਾਰਾਂ ਨੂੰ ਸੁੰਦਰ ਬਣਾਇਆ ਜਾਵੇਗਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੱਖ ਵੱਖ ਬਜ਼ਾਰਾ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਅਤੇ ਸੁੰਦਰੀਕਰਨ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਇਨ੍ਹਾਂ ਬਜ਼ਾਰਾ, ਸੜਕਾਂ ਤੇ ਇੱਕ ਤਰਾਂ ਦੇ ਬੋਰਡ ਲਗਾਉਣ ਵਿਚ ਸਹਿਯੋਗ ਦੇਣ। ਸਮੂਹ ਬਜ਼ਾਰਾ ਵਿੱਚ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਲਈ ਨਗਰ ਕੋਂਸਲ ਦਾ ਸਹਿਯੋਗ ਕਰਨ।
ਇਸ ਮੌਕੇ ਨਗਰ ਕੋਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਬਾਬਾ ਸਤਨਾਮ ਸਿੰਘ ਕਿਲ੍ਹਾਂ ਅਨੰਦਗੜ੍ਹ ਸਾਹਿਬ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ, ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ, ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਵਪਾਰ ਮੰਡਲ ਇੰਦਰਜੀਤ ਸਿੰਘ ਅਰੋੜਾ, ਦੀਪਕ ਆਂਗਰਾਂ, ਪ੍ਰਿਤਪਾਲ ਸਿੰਘ ਗੰਢਾ, ਜਸਵਿੰਦਰਪਾਲ ਸਿੰਘ, ਅਭਿਜੀਤ ਸਿੰਘ ਅਲੈਕਸੀ, ਰਾਜੂ ਮਹਾਂਜਨ ਤੇ ਪਤਵੰਤੇ ਹਾਜਰ ਸਨ।
Special strategy meeting for events dedicated to the 350th martyrdom anniversary of Guru Tegh Bahadur Ji
Ropar News
Follow up on Facebook Page
Share on your Social Media