ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ


46th Inter-District Primary School Games: Players Showcase Talent on Day 2 of Handball Competitions at Khalsa School

46th Inter-District Primary School Games: Players Showcase Talent on Day 2 of Handball Competitions at Khalsa School

ਲੜਕੀਆਂ ਦੇ ਮੁਕਾਬਲਿਆਂ ‘ਚ ਤਰਨ ਤਾਰਨ ਨੇ ਜਿੱਤਿਆ ਸੋਨ ਤਗਮਾ, ਗੁਰਦਾਸਪੁਰ ਦੂਜੇ ਅਤੇ ਲੁਧਿਆਣਾ ਤੀਜੇ ਸਥਾਨ ’ਤੇ ਰਿਹਾ
ਰੂਪਨਗਰ, 12 ਨਵੰਬਰ: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਜਾ ਰਹੀਆਂ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ 11 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਵਿਚਕਾਰ ਬੇਹੱਦ ਫਸਵੇਂ ਅਤੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਇਸ ਦੌਰਾਨ ਲੜਕੀਆਂ ਦੇ ਮੁਕਾਬਲੇ ਸੰਪੰਨ ਹੋ ਗਏ, ਜਿਨ੍ਹਾਂ ਵਿੱਚ ਤਰਨ ਤਾਰਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ, ਜਦਕਿ ਗੁਰਦਾਸਪੁਰ ਦੀ ਟੀਮ ਦੂਜੇ, ਲੁਧਿਆਣਾ ਤੀਜੇ ਅਤੇ ਰੂਪਨਗਰ ਦੀ ਟੀਮ ਚੌਥੇ ਸਥਾਨ ’ਤੇ ਰਹੀ। ਇਸ ਦੇ ਨਾਲ ਹੀ ਮੁੰਡਿਆਂ ਦੇ ਹੈਂਡਬਾਲ ਮੁਕਾਬਲਿਆਂ ਦੀ ਵੀ ਸ਼ੁਰੂਆਤ ਹੋ ਗਈ।
ਖੇਡਾਂ ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੰਡਿਆਂ ਦੇ ਮੁਕਾਬਲਿਆਂ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਤੋਂ ਲਗਭਗ 350 ਖਿਡਾਰੀ ਭਾਗ ਲੈ ਰਹੇ ਹਨ, ਜਦਕਿ ਸੰਪੰਨ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ ਵੀ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਬਾਹਰਲੇ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਅਤੇ ਅਧਿਆਪਕਾਂ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਜ਼ਿਲ੍ਹਾ ਰੂਪਨਗਰ ਵੱਲੋਂ ਕੀਤਾ ਗਿਆ ਹੈ।
46th Inter-District Primary School Games: Players Showcase Talent on Day 2 of Handball Competitions at Khalsa School
ਉਨ੍ਹਾਂ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਰੂਪਨਗਰ ਦੀ ਇਤਿਹਾਸਕ ਧਰਤੀ ’ਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਅਧਿਆਪਕਾਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਟੀਮਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਨਜੋਤ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੰਡਿਆਂ ਦੇ ਹੈਂਡਬਾਲ ਮੁਕਾਬਲੇ ਜਾਰੀ ਰਹਿਣਗੇ, ਜਿਨ੍ਹਾਂ ਨੂੰ ਲੈ ਕੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਦਵਿੰਦਰ ਕੁਮਾਰ ਗਰਦਲੇ, ਕਮਿੰਦਰ ਸਿੰਘ ਡਕਾਲਾ, ਇੰਦਰਪਾਲ ਸਿੰਘ ਸੈਣੀ, ਸੱਜਣ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਖਾਬੜਾ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਪੁਨੀਤ ਸਿੰਘ, ਗੁਰਜੀਤ ਸਿੰਘ ਭੱਟੀ, ਦਵਿੰਦਰ ਸਿੰਘ, ਸੰਜੀਵ ਕੁਮਾਰ, ਰਜਿੰਦਰ ਵਿਸ਼ਨੂ, ਰਾਕੇਸ਼ ਕੁਮਾਰ ਰੋੜੀ, ਜਗਮੋਹਨ ਸਿੰਘ ਚੌਂਤਾ, ਰਣਜੀਤ ਸਿੰਘ ਔਲਖ, ਅਮਨਦੀਪ ਕੌਰ, ਮੋਏਨਾ ਚੱਬਾ, ਹਰਜੀਤ ਸਿੰਘ ਸੈਣੀ, ਅਮਰਜੀਤ ਸੈਣੀ ਮਾਜਰਾ, ਜਸਵਿੰਦਰ ਸਿੰਘ, ਜਸਕਰਨ ਸਿੰਘ, ਸੁਰਿੰਦਰ ਸਿੰਘ, ਨੀਰਜ ਸ਼ਰਮਾ, ਇੰਦਰਜੀਤ ਸਿੰਘ ਅਤੇ ਰਾਮ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top