ਰੂਪਨਗਰ, 28 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈਕੰਡਰੀ ਸਿੱਖਿਆ) ਸ਼੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਸਾਲ ਲੜਕਿਆਂ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ੁਰੂ ਹੋਏ।
ਇਨ੍ਹਾਂ ਖੇਡਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਕੋਆਰਡੀਨੇਟਰ ਰੂਪਨਗਰ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਪਹਿਲੇ ਦਿਨ ਲਗਭਗ ਲੜਕਿਆਂ ਦੀਆਂ 22 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਖਾਲਸਾ ਨੇ ਕੀਤਾ।
ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪ੍ਰਿੰਸੀਪਲ ਜਗਤਾਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਮੇਜਰ ਸਿੰਘ, ਮੁੱਖ ਅਧਿਆਪਕ ਰਮੇਸ਼ ਸਿੰਘ, ਲੈਕ. ਦਵਿੰਦਰ ਸਿੰਘ, ਹਰਮਨ ਸਿੰਘ ਸੰਧੂ ਖੇਡ ਕੰਡਕਟ ਇੰਚਾਰਜ, ਖੇਡ ਆਬਜ਼ਰਵਰ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤ ਪਾਲ ਸਿੰਘ, ਬਖਸ਼ੀ ਰਾਮ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਸੁਰਮੁੱਖ ਸਿੰਘ, ਅਸ਼ਵਨੀ ਕੁਮਾਰ, ਪੁਨੀਤ ਲਾਲੀ ਅਤੇ ਮਨਿੰਦਰ ਸਿੰਘ ਹਾਜ਼ਰ ਸਨ।
68th Inter-District School Games Kabaddi National Style Under 19 Years (Boys) commenced