68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਹੋਈਆਂ ਆਰੰਭ 

68th Inter-District School Games Kabaddi National Style begins
68th Inter-District School Games Kabaddi National Style begins
ਰੂਪਨਗਰ, 26 ਨਵੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੈਕੰਡਰੀ ਸਿੱਖਿਆ ਅਫ਼ਸਰ ਸ਼੍ਰੀ ਸੰਜੀਵ ਗੌਤਮ ਦੇ ਦਿਸ਼ਾ ਨਿਰਦੇਸ਼ ਹੇਠ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਲੜਕੇ/ਲੜਕੀਆਂ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿੱਚ ਅਰੰਭ ਹੋਈਆਂ।
ਇਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸ਼ਰਨਜੀਤ ਕੌਰ ਖੇਡ ਕੋਆਰਡੀਨੇਟਰ ਰੂਪਨਗਰ ਨੇ ਦੱਸਿਆ ਕਿ ਪਹਿਲੇ ਦਿਨ ਲੱਗਭਗ ਲੜਕੀਆ ਦੀਆਂ 23 ਟੀਮਾਂ ਨੇ ਭਾਗ ਲਿਆ, ਜਿਸ ਦਾ ਉਦਘਾਟਨ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਗੌਤਮ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਦੇ ਲੀਗ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਟੀਮਾਂ ਨੇ ਆਪਣਾ ਆਪਣਾ ਪੂਲ ਕਲੀਅਰ ਕਰ ਅਗਲੇ ਰਾਊਂਡ ਵਿੱਚ ਪਹੁੰਚੀਆਂ। 
ਇਸ ਮੌਕੇ ਸ੍ਰੀ ਸੁਰਿੰਦਰਪਾਲ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਪ੍ਰਿੰਸੀਪਲ ਮੇਜਰ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਸੁਖਵਿੰਦਰਪਾਲ ਸਿੰਘ ਸੁੱਖੀ, ਗੁਰਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਰਣਬੀਰ ਕੌਰ, ਨਰਿੰਦਰ ਸੈਣੀ, ਰਾਜਿੰਦਰ ਕੌਰ, ਦਲਜੀਤ ਕੌਰ, ਗੁਰਦੀਪ ਸਿੰਘ , ਨਰਿੰਦਰ ਸਿੰਘ, ਸੰਦੀਪ ਭੱਟ, ਅਮਰਜੀਤ ਪਾਲ ਸਿੰਘ, ਬਖਸ਼ੀ ਰਾਮ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਹਾਜ਼ਰ ਸਨ।

68th Inter-District School Games Kabaddi National Style begins

Ropar Google News 

High footfall of Nature lovers to expect in bird watch center in December  

Leave a Comment

Your email address will not be published. Required fields are marked *

Scroll to Top