69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਵਿੱਚ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਲੁਧਿਆਣਾ ਜ਼ਿਲ੍ਹਾ ਬਣਿਆ ਚੈਂਪੀਅਨ

69th Inter-District School Games: Ludhiana Lifts Under-17 Boys Tug of War Championship

69th Inter-District School Games Kabaddi Circle Under-19 Boys begins with a bang

ਰੂਪਨਗਰ, 20 ਨਵੰਬਰ: 69ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਰੱਸਾਕਸੀ ਅੰਡਰ -17 ਸਾਲ ਲੜਕੇ ਅੱਜ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ। ਅੱਜ ਦੇ ਦਿਨ ਸੈਮੀਫ਼ਾਈਨਲ ਅਤੇ ਫਾਈਨਲ ਦੀ ਸ਼ੁਰੂਆਤ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੀ ਨੇ ਕੀਤਾ। ਇਨਾਮਾਂ ਦੀ ਵੰਡ ਪ੍ਰਿੰਸੀਪਲ ਸੰਗੀਤਾ ਸ਼ਰਮਾ ਅਤੇ ਸ ਜਗਤਾਰ ਸਿੰਘ ਜੀ ਨੇ ਸਾਂਝੇ ਤੌਰ ਤੇ ਕੀਤੀ।

69th Inter-District School Games Kabaddi Circle Under-19 Boys begins with a bang

ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜੀ ਦੀ ਯੋਗ ਰਹਿਨੁਮਾਈ ਅਤੇ ਸ਼੍ਰੀਮਤੀ ਸ਼ਰਨਜੀਤ ਕੌਰ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਅਤੇ ਓਵਰ ਆਲ ਇੰਚਾਰਜ ਪ੍ਰਿੰਸੀਪਲ ਸ ਜਗਤਾਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਰੂਪਨਗਰ ਦੀ ਦੇਖਰੇਖ ਹੇਠ ਕਾਰਵਾਈਆਂ ਜਾ ਰਹੀਆਂ ਸਨ। ਇਹਨਾਂ ਖੇਡਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਸ ਗੁਰਜੀਤ ਸਿੰਘ ਜੀ ਨੂੰ ਖੇਡ ਕੰਡਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

ਸਟੇਜ ਸਕੱਤਰ ਦੀ ਭੂਮਿਕਾ ਸ. ਸਰਬਜੀਤ ਸਿੰਘ ਜੀ ਨੇ ਬਾਖ਼ੂਬੀ ਨਿਭਾਈ। ਇਹਨਾਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸ ਹਰਮਨਦੀਪ ਸਿੰਘ ਇੰਚਾਰਜ ਹੈਡਮਾਸਟਰ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨੇ ਮਾਨਸਾ ਜ਼ਿਲ੍ਹੇ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਅਤੇ ਮਾਨਸਾ ਜ਼ਿਲ੍ਹੇ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ। ਤੀਜੇ ਸਥਾਨ ਤੇ ਪਟਿਆਲਾ ਜ਼ਿਲ੍ਹਾ ਰਿਹਾ।

 

ਇਹਨਾਂ ਖੇਡਾਂ ਵਿੱਚ ਨਾਇਬ ਖਾਂ ਸਟੇਟ ਆਬਜ਼ਰਵਰ ਉਚੇਚੇ ਤੌਰ ਤੇ ਆਪਣੀ ਟੀਮ ਨਾਲ ਹਾਜ਼ਰ ਸਨ। ਇਹਨਾਂ ਖੇਡਾਂ ਦੌਰਾਨ ਸ ਜਸਵੰਤ ਸਿੰਘ ਅਤੇ ਸ੍ਰੀ ਜੀਵਨ ਕੁਮਾਰ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।

 

ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ ਹਰਪ੍ਰੀਤ ਸਿੰਘ ਲੌਂਗੀਆ, ਜਸ਼ਨਪ੍ਰੀਤ ਸਿੰਘ, ਸ੍ਰੀ ਪੰਕਜ ਵਿਸ਼ਿਸ਼ਟ, ਸ ਪਰਮਜੀਤ ਸਿੰਘ, ਸ ਰਵਿੰਦਰ ਸਿੰਘ, ਸ ਰਵੀਇੰਦਰ ਸਿੰਘ, ਵੱਖ ਵੱਖ ਕਮੇਟੀਆਂ ਨੇ ਆਪਣਾ ਯੋਗਦਾਨ ਪਾਇਆ।

Leave a Comment

Your email address will not be published. Required fields are marked *

Scroll to Top