31 ਜੁਲਾਈ — ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ
ਅੱਜ ਦੇ ਦਿਨ ਅਸੀਂ ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਨੂੰ ਸਤਿਕਾਰ ਸਹਿਤ ਯਾਦ ਕਰਦੇ ਹਾਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਬਹਾਦਰੀ, ਹਿੰਮਤ ਤੇ ਦੇਸ਼-ਪ੍ਰੇਮ ਦੀ ਅਮਿੱਟ ਮਿਸਾਲ ਕਾਇਮ ਕੀਤੀ।
ਸ਼ਹੀਦ ਊਧਮ ਸਿੰਘ ਜੀ ਦਾ ਜੀਵਨ ਸਾਨੂੰ ਆਪਣੇ ਦੇਸ਼ ਅਤੇ ਆਪਣੀ ਮਿੱਟੀ ਨਾਲ ਪਿਆਰ ਕਰਨ, ਅਨਿਆਂ ਵਿਰੁੱਧ ਆਵਾਜ਼ ਉਠਾਉਣ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦਾ ਹੈ।
ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ।
ਸ਼ਹੀਦਾਂ ਦੀ ਸੋਚ ਨੂੰ ਜ਼ਿੰਦਾ ਰੱਖਣਾ ਹੀ ਸੱਚੀ ਸ਼ਰਧਾਂਜਲੀ ਹੈ।

















