ਸੁਖਪਾਲ ਸਿੰਘ ਐਸ.ਡੀ.ਐਮ ਲਹਿਰਾਉਣਗੇ ਰਾਸ਼ਟਰੀ ਝੰਡਾ- ਤਹਿਸੀਲਦਾਰ

ਸ੍ਰੀ ਅਨੰਦਪੁਰ ਸਾਹਿਬ 13 ਅਗਸਤ: ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਚਰਨ ਗੰਗਾਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਸੁਤੰਤਰਤਾ ਦਿਵਸ ਸਮਾਰੋਹ ਮੌਕੇ ਰਾਸ਼ਟਰੀ ਝੰਡਾ ਉਪ ਮੰਡਲ ਮੈਜਿਸਟ੍ਰੇਟ ਸੁਖਪਾਲ ਸਿੰਘ ਲਹਿਰਾਉਣਗੇ। ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਫੁੱਲ ਡਰੈਸ ਰਿਹਸਲ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ। ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਵਿਸੇਸ਼ ਆਕਰਸ਼ਣ ਦਾ ਕੇਂਦਰ ਰਹੇ।

ਸਮਾਰੋਹ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਸੰਦੀਪ ਕੁਮਾਰ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅੱਜ ਫੁੱਲ ਡਰੈਸ ਰਿਹਰਸਲ ਮੌਕੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਮੌਕੇ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆਂ। ਵਿਦਿਆਰਥੀਆਂ ਵਿਚ ਸਮਾਰੋਹ ਨੂੰ ਲੈ ਕੇ ਭਾਰੀ ਉਤਸਾਹ ਸੀ। ਇਸ ਮੌਕੇ ਮਾਰਚ ਪਾਸਟ, ਪੀ.ਟੀ.ਸ਼ੋਅ ਤੇ ਸੱਭਿਆਚਾਰਕ ਪੇਸ਼ਕਾਰੀਆਂ ਦੌਰਾਨ ਵਿਦਿਆਰਥੀਆਂ ਵੱਲੋ ਕੀਤੀ ਮਿਹਨਤ ਤੇ ਰਿਹਸਲ ਮੌਕੇ ਹਾਜ਼ਰ ਪਤਵੰਤਿਆਂ ਨੇ ਸਮੂਹ ਪ੍ਰਸੰਸਾ ਕੀਤੀ।

ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਪ ਮੰਡਲ ਪੱਧਰ ਤੇ ਸਮਾਰੋਹ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਪੀ.ਸੀ.ਐਸ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਦਾ ਨਿਰੀਖਣ ਕਰਨਗੇ, ਮਾਰਚ ਪਾਸਟ ਤੋ ਸਲਾਮੀ ਲੈਣਗੇ। ਇਸ ਮੌਕੇ ਵੱਖ ਵੱਖ ਸਕੂਲਾਂ ਵੱਲੋਂ ਪੀ.ਟੀ.ਸ਼ੋਅ ਪੇਸ਼ ਕੀਤੇ ਜਾਣਗੇ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਇਨ ਨਾਲ ਹੋਵੇਗੀ। ਮੰਚ ਸੰਚਾਲਨ ਸੀਮਾ ਜੱਸਲ ਅਤੇ ਰਾਜ ਘਈ ਕਰਨਗੇ। ਮਾਰਚ ਪਾਸਟ ਦੀ ਅਗਵਾਈ ਰਣਜੀਤ ਸਿੰਘ ਐਨ.ਸੀ.ਸੀ ਅਫਸਰ ਵੱਲੋਂ ਕੀਤੀ ਜਾਵੇਗੀ, ਪੀ.ਟੀ ਸ਼ੋਅ ਦੀਆਂ ਤਿਆਰੀਆਂ ਸਤੀਸ਼ ਕੁਮਾਰ ਤੇ ਇਕਬਾਲ ਸਿੰਘ ਵੱਲੋਂ ਕਰਵਾਈਆ ਗਈਆਂ ਹਨ ਤੇ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੇ ਪ੍ਰਿੰ.ਸੁਖਪਾਲ ਕੌਰ ਵਾਲੀਆ,ਪ੍ਰਿੰ.ਨੀਰਜ ਵਰਮਾ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਨੇ ਸੱਭਿਆਚਾਰਕ ਪ੍ਰੋਗਰਾਮਾ ਦੀ ਚੋਣ ਕੀਤੀ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੁਮਾਰ, ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਜਸਵਿੰਦਰ ਕੌਰ, ਬਰਜਿੰਦਰਾ ਸਿੰਘ ਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਹਾਜ਼ਰ ਸਨ।
















