ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Sri Anandpur Sahib Girls School Students Shine in Block-Level Folk Dance, Quiz and Role Play Competitions

Sri Anandpur Sahib Girls School Students Shine in Block-Level Folk Dance, Quiz and Role Play Competitions, Adolescent Education Programme

ਸ੍ਰੀ ਅਨੰਦਪੁਰ ਸਾਹਿਬ 22 ਅਗਸਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰੈਡ ਰਿਬਨ ਕਲੱਬ ਅਤੇ AEP (Adolescent Education Programme) ਦੇ ਸਬੰਧ ਵਿੱਚ ਕਰਵਾਏ ਗਏ ਬਲਾਕ ਪੱਧਰੀ ਫੋਕ ਡਾਂਸ,ਕੁਇਜ਼ ਅਤੇ ਰੋਲ ਪਲੇਅ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜਿਸ ਵਿੱਚ ਵੱਖ ਵੱਖ ਸਕੂਲਾਂ ਨੇ ਭਾਗ ਲਿਆ ।ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ੍ਰੀ ਨੀਰਜ ਵਰਮਾ ਨੇ ਦੱਸਿਆ ਕਿ ਇਹਨਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਫੋਕ ਡਾਂਸ ਵਿੱਚ ਪਹਿਲਾ,ਰੋਲ ਪਲੇਅ ਵਿੱਚ ਦੂਜਾ ਸਥਾਨ ਅਤੇ ਕੁਇਜ਼ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਫੋਕ ਡਾਂਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ: ਸਾਨਵੀ,ਸ਼ਸ਼ੀ ,ਗੁਰਲੀਨ,ਪ੍ਰਭਦੀਪ,ਜਗਜੋਤ ਅਤੇ ਜਸ਼ਨਪ੍ਰੀਤ ਕੌਰ ਨੇ ਸ਼ਾਨਦਾਰ ਪੇਸ਼ਕਾਰੀ ਕਰਕੇ ਬਲਾਕ ਦੇ ਬਾਕੀ ਸਕੂਲਾਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਇਹ ਟੀਮ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਵੇਗੀ ।ਇਸ ਤੋਂ ਇਲਾਵਾ ਰੋਲ ਪਲੇ ਵਿੱਚ ਸ਼ਰਨਪ੍ਰੀਤ ,ਦਿਲਪ੍ਰੀਤ,ਰਾਧਿਕਾ,ਪਾਇਲ ਅਤੇ ਨਵਨੀਤ ਕੌਰ ਨੇ ਸਫਾਈ ਸੰਬੰਧੀ ਜਾਣਕਾਰੀ ਦਿੰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਕੁਇਜ਼ ਮੁਕਾਬਲੇ ਵਿੱਚ ਰੀਧਿਮਾ ਤੇ ਸਿਮਰ ਨੇ ਆਪਣੀ ਗਿਆਨ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।

ਸਕੂਲ ਪ੍ਰਿੰਸੀਪਲ ਸ੍ਰੀ ਨੀਰਜ ਵਰਮਾ ਵੱਲੋਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਗਿਆਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਪਿੱਛੇ ਉਨ੍ਹਾਂ ਦੀ ਗਾਈਡ ਅਧਿਆਪਕਾ ਸ਼੍ਰੀਮਤੀ ਅਨਾਮਿਕਾ ਸ਼ਰਮਾਂ ,ਮਨਦੀਪ ਕੌਰ ਅਤੇ ਰਜਨੀ ਬਾਲਾ ਦਾ ਮਹੱਤਵਪੂਰਨ ਯੋਗਦਾਨ ਰਿਹਾ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ, ਗਾਈਡ ਅਧਿਆਪਕਾ ਅਤੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।ਇਸ ਮੌਕੇ ਸ਼੍ਰੀਮਤੀ ਨਰੇਸ਼ ਰਾਣੀ,ਸ਼੍ਰੀਮਤੀ ਪੁਨੀਤਾ ਸ਼ਰਮਾਂ,ਸ਼੍ਰੀਮਤੀ ਜਗਦੀਪ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।

Leave a Comment

Your email address will not be published. Required fields are marked *

Scroll to Top