Dashmesh Youth Club honored for excellent services in the field of environment
ਰੂਪਨਗਰ, 26 ਅਗਸਤ: ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਦਸ਼ਮੇਸ਼ ਯੂਥ ਕਲੱਬ ਗ੍ਰੀਨ ਐਵੀਨਿਊ ਰੂਪਨਗਰ ਨੂੰ ਜ਼ਿਲ੍ਹਾ ਵਾਤਾਵਰਨ ਸਿੱਖਿਆ ਟੀਮ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ, ਨੈਸ਼ਨਲ ਇਨਵਾਇਰਮੈਂਟ ਐਕਟੀਵਿਸਟ ਸ੍ਰੀ ਫੋਰਨ ਚੰਦ, ਜ਼ਿਲ੍ਹਾ ਵਾਤਾਵਰਨ ਕੋਆਰਡੀਨੇਟਰ ਸ. ਸੁਖਜੀਤ ਸਿੰਘ, ਕੁਲਵੰਤ ਸਿੰਘ ਭੱਕੂ ਮਾਜਰਾ, ਜ਼ਿਲ੍ਹਾ ਰੂਪਨਗਰ ਦੇ ਸਮੂਹ ਈਕੋ ਕਲੱਬ ਅਧਿਆਪਕ ਸਾਹਿਬਾਨ ਦੀ ਮੌਜੂਦਗੀ ਵਿੱਚ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੂੰ ਪ੍ਰਦਾਨ ਕੀਤਾ ਗਿਆ।
ਦਸ਼ਮੇਸ਼ ਯੂਥ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪੱਧਰਾਂ ’ਤੇ ਸਰਗਰਮੀ ਨਾਲ ਕੰਮ ਕੀਤਾ ਗਿਆ ਹੈ। ਕਲੱਬ ਵੱਲੋਂ ਰੁੱਖ ਲਗਾਉਣ, ਰੁੱਖਾਂ ਦੀ ਸੰਭਾਲ, ਸਫ਼ਾਈ ਮੁਹਿੰਮਾਂ, ਪਾਣੀ ਦੀ ਸੰਭਾਲ ਅਤੇ ਪਾਰਕਾ ਬਣਾਉਣਾ, ਖ਼ਾਸ ਕਰਕੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਰਹੇ ਹਨ।
ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਯੂਥ ਕਲੱਬ ਭਵਿੱਖ ਵਿੱਚ ਵੀ ਵਾਤਾਵਰਨ ਦੀ ਸੰਭਾਲ ਲਈ ਹੋਰ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਰੱਖੇਗਾ।

















