Three students of Adarsh School Lodhipur selected for state-level badminton
- ਰਾਹੁਲ (ਅੰਡਰ-19), ਕਰਨ (ਅੰਡਰ-17) ਅਤੇ ਬਲਜੀਤ ਕੌਰ (ਅੰਡਰ-14) ਨੇ ਸਕੂਲ ਨੂੰ ਦਿਵਾਇਆ ਮਾਣ
ਸ੍ਰੀ ਅਨੰਦਪੁਰ ਸਾਹਿਬ, 10 ਸਤੰਬਰ : ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਖੇਡ ਵਿੱਚ ਸਟੇਟ ਪੱਧਰ ਲਈ ਚੋਣ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਸੋਹਨ ਸਿੰਘ ਚਾਹਲ ਨੇ ਦੱਸਿਆ ਕਿ ਸਕੂਲ ਦੇ ਤਿੰਨ ਵਿਦਿਆਰਥੀਆਂ — ਰਾਹੁਲ ਦੀ ਅੰਡਰ-19, ਕਰਨ ਦੀ ਅੰਡਰ-17 ਅਤੇ ਬਲਜੀਤ ਕੌਰ ਦੀ ਅੰਡਰ-14 ਵਰਗ ਵਿੱਚ — ਸਟੇਟ ਪੱਧਰ ਲਈ ਚੋਣ ਹੋਈ ਹੈ।
ਸਕੂਲ ਦੇ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਕਿਹਾ ਕਿ ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਨਵੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ।
ਇੰਚਾਰਜ ਚਰਨਜੀਤ ਸਿੰਘ ਸੈਣੀ ਅਤੇ ਸਮੂਹ ਐਸ.ਐਮ.ਸੀ. ਕਮੇਟੀ ਵੱਲੋਂ ਤਿੰਨਾਂ ਹੋਣਹਾਰ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ ਅਤੇ ਸਟੇਟ ਪੱਧਰ ’ਤੇ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਸਕੂਲ ਇੰਚਾਰਜ ਚਰਨਜੀਤ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।
ਸਕੂਲ ਐਸ.ਐਮ.ਸੀ. ਵੱਲੋਂ ਵਿਦਿਆਰਥੀਆਂ ਦੀ ਇਸ ਸਫਲਤਾ ਲਈ ਬੈਡਮਿੰਟਨ ਕੋਚ ਗੁਰਚਰਨ ਸਿੰਘ ਅਰੋੜਾ ਅਤੇ ਡੀ.ਪੀ.ਈ. ਰਣਵੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੀ ਮਿਹਨਤ, ਸਿਖਲਾਈ ਅਤੇ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ।
ਚੁਣੇ ਗਏ ਵਿਦਿਆਰਥੀ
• ਰਾਹੁਲ — ਅੰਡਰ-19
• ਕਰਨ — ਅੰਡਰ-17
• ਬਲਜੀਤ ਕੌਰ — ਅੰਡਰ-14
ਇਸ ਮੌਕੇ ਲੈਕਚਰਾਰ ਬਲਕਾਰ ਸਿੰਘ, ਲੈਕਚਰਾਰ ਬਲਜੀਤ ਕੌਰ, ਲੈਕਚਰਾਰ ਮੁਕੇਸ਼ ਕੁਮਾਰ, ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ, ਅਜਵਿੰਦਰ ਕੌਰ, ਰੋਮਿਲ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਨੇਹਾ ਰਾਣੀ, ਗੁਰਪ੍ਰੀਤ ਸਿੰਘ, ਜਸਬੀਰ ਕੌਰ, ਲਖਬੀਰ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਸਿੰਘ, ਗੁਰਮੇਲ ਸਿੰਘ, ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਰੁਣ ਕੁਮਾਰ ਆਦਿ ਹਾਜ਼ਰ ਸਨ।

















