Khedan Watan Punjab Diyan 2026: Sandeep Kumar Wins First Place in Table Tennis
41-50 ਸਾਲ ਉਮਰ ਵਰਗ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕੀਤਾ ਰੌਸ਼ਨ
ਰੂਪਨਗਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗਰਦਲੇ ਦੇ ਕੰਪਿਊਟਰ ਅਧਿਆਪਕ ਸੰਦੀਪ ਕੁਮਾਰ ਨੇ ਟੇਬਲ ਟੈਨਿਸ ਦੇ 41 ਤੋਂ 50 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਸੰਦੀਪ ਕੁਮਾਰ ਨੇ ਮੁਕਾਬਲੇ ਦੌਰਾਨ ਆਪਣੀ ਖੇਡ ਕਲਾ, ਤਜਰਬੇ ਅਤੇ ਬਿਹਤਰੀਨ ਪ੍ਰਦਰਸ਼ਨ ਦਾ ਪ੍ਰਗਟਾਵਾ ਕਰਦਿਆਂ ਜਿੱਤ ਦਰਜ ਕੀਤੀ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਦਲੇ ਦਾ ਨਾਮ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਹੋਇਆ ਹੈ।
ਇਸ ਮੌਕੇ ਸਕੂਲ ਦੇ ਸਟਾਫ਼, ਵਿਦਿਆਰਥੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਸੰਦੀਪ ਕੁਮਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਦੀ ਇਹ ਉਪਲਬਧੀ ਹੋਰਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੀ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਣਾਦਾਇਕ ਹੈ।
ਜ਼ਿਕਰਯੋਗ ਹੈ ਕਿ ਰੂਪਨਗਰ ਜ਼ਿਲ੍ਹੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ ਤੱਕ ਵੱਖ-ਵੱਖ ਖੇਡ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ।

















