ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ


Players Participating in Sports Are Becoming an Inspiration for Others: Advocate Dinesh Chadha
Players Participating in Sports Are Becoming an Inspiration for Others: Advocate Dinesh Chadha
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਟੀਮ ਭਾਵਨਾ, ਮਿਹਨਤ, ਸਬਰ ਅਤੇ ਜਿੱਤ ਲਈ ਦ੍ਰਿੜ੍ਹਤਾ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
Players Participating in Sports Are Becoming an Inspiration for Others: Advocate Dinesh Chadha
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਰੂਪਨਗਰ ਇੰਦਰਪਾਲ ਸਿੰਘ ਰਾਜੂ ਸਤਿਆਲ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇਸ ਰਾਜ ਸੈਣੀ, ਕੌਂਸਲਰ ਹਰਵਿੰਦਰ ਸਿੰਘ ਸੋਨੂੰ, ਚੇਅਰਮੈਨ ਭਾਗ ਸਿੰਘ ਮਦਾਨ, ਯੂਥ ਪ੍ਰਧਾਨ ਚੇਤਨ ਕਾਲੀਆ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਗਏ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸ਼ੂਟਿੰਗ ਦੇ ਏਅਰ ਰਾਈਫਲ ਮੁਕਾਬਲਿਆਂ ਦੇ 14 ਸਾਲ ਉਮਰ ਵਰਗ ਵਿੱਚ ਤਨਵੀਰ ਸਿੰਘ ਨੇ ਪਹਿਲਾ, ਬ੍ਰਹਮਜੋਤ ਸਿੰਘ ਨੇ ਦੂਜਾ ਅਤੇ ਹਰਗੋਬਿੰਦ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਮਹਿਕਦੀਪ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਵਿਪਾਕਸ਼ੀ ਪੁਰੀ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਵਿੱਚ ਅਸ਼ਵਜੀਤ ਸਿੰਘ ਨੇ ਪਹਿਲਾ, ਗੁਰਨੂਰ ਸਿੰਘ ਨੇ ਦੂਜਾ ਅਤੇ ਅਕਸ਼ਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਏਅਰ ਰਾਈਫਲ ਦੇ 21 ਸਾਲ ਉਮਰ ਵਰਗ ਵਿੱਚ ਦਿਲਪ੍ਰੀਤ ਸਿੰਘ ਨੇ ਪਹਿਲਾ, ਅਵਨੀਤ ਸਿੰਘ ਨੇ ਦੂਜਾ ਅਤੇ ਆਰਿਆਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਏਅਰ ਪਿਸਟਲ ਦੇ 14 ਸਾਲ ਉਮਰ ਵਰਗ ਦੇ ਲੜਕਿਆਂ ਵਿੱਚ ਏਕਮ ਵੀਰ ਨੇ ਪਹਿਲਾ ਅਤੇ ਵਿਵਾਨ ਅਗਰਵਾਲ ਨੇ ਦੂਜਾ ਸਥਾਨ ਹਾਸਲ ਕੀਤਾ। 14 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਸਾਨਵੀ ਸ਼ਰਮਾ ਨੇ ਪਹਿਲਾ ਅਤੇ ਆਲਿਆ ਢਿੱਲੋ ਨੇ ਦੂਜਾ ਸਥਾਨ ਹਾਸਲ ਕੀਤਾ।
ਏਅਰ ਪਿਸਟਲ ਦੇ 17 ਸਾਲ ਉਮਰ ਵਰਗ ਵਿੱਚ ਕੁਲਵੀਰ ਸਿੰਘ ਨੇ ਪਹਿਲਾ, ਸਾਹਿਬਜੋਤ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਅਵਨੀਤ ਕੌਰ ਦਿਓਲ ਨੇ ਪਹਿਲਾ, ਪ੍ਰਭਲੀਨ ਕੌਰ ਨੇ ਦੂਜਾ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
21 ਸਾਲ ਉਮਰ ਵਰਗ ਵਿੱਚ ਜਸਕਰਨ ਸਿੰਘ ਨੇ ਪਹਿਲਾ, ਪ੍ਰਦੀਪ ਸਿੰਘ ਨੇ ਦੂਜਾ ਅਤੇ ਅਰਸ਼ਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲ ਉਮਰ ਵਰਗ ਦੀਆਂ ਲੜਕੀਆਂ ਵਿੱਚ ਨੌਨਿਧ ਕੌਰ ਨੇ ਪਹਿਲਾ, ਗੁਰਜੋਤ ਕੌਰ ਨੇ ਦੂਜਾ ਅਤੇ ਮਨਜਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਏਅਰ ਰਾਈਫਲ ਦੇ 21 ਤੋਂ 30 ਸਾਲ ਉਮਰ ਵਰਗ ਵਿੱਚ ਹਰਜੋਤ ਸਿੰਘ ਨੇ ਪਹਿਲਾ ਅਤੇ ਵੈਭਵ ਰਾਜੌਰੀਆ ਨੇ ਦੂਜਾ ਸਥਾਨ ਹਾਸਲ ਕੀਤਾ। 41 ਤੋਂ 50 ਸਾਲ ਉਮਰ ਵਰਗ ਵਿੱਚ ਦਿਨੇਸ਼ ਕੁਮਾਰ ਸੈਣੀ ਨੇ ਪਹਿਲਾ, ਜਸਵਿੰਦਰ ਸਿੰਘ ਨੇ ਦੂਜਾ ਅਤੇ ਅੰਮ੍ਰਿਤ ਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜੀ.ਐੱਸ. ਚੀਮਾ, ਹਰਿੰਦਰ ਸਿੰਘ, ਸ਼ੀਲ ਭਗਤ, ਵੰਦਨਾ, ਲਵਜੀਤ ਸਿੰਘ ਕੰਗ, ਰਣਧੀਰ ਸਿੰਘ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ ਚੀਮਾ, ਸੁਸ਼ੀਲ ਕੁਮਾਰ, ਜਗਰੂਪ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਕੌਰ, ਅੰਮ੍ਰਿਤ ਕੌਰ, ਰਵਿੰਦਰ ਕੌਰ, ਪਿੰਕਾਸ਼ ਧੀਮਾਨ, ਕਰਨਦੀਪ, ਦਰਪਾਲ ਸਿੰਘ, ਨਰੇਸ਼ ਰਾਜੌਰੀਆ, ਕੋਚ ਨਰਿੰਦਰ ਸਿੰਘ ਬੰਗਾ, ਲੈਕਚਰਾਰ ਰਾਬਿੰਦਰ ਸਿੰਘ ਰੱਬੀ, ਧਰਮਿੰਦਰ ਸਿੰਘ ਭੰਗੂ, ਹਰਪ੍ਰੀਤ ਕੌਰ, ਅਰਸ਼ਦੀਪ ਸਿੰਘ ਬੰਗਾ, ਰਿਤੂ ਬਾਲਾ, ਹਰਿੰਦਰ ਸਿੰਘ, ਨਵਦੀਪ ਸਿੰਘ, ਸੁਨੀਤਾ ਰਾਣੀ, ਖੁਸ਼ਦੀਪ ਕੌਰ, ਸ਼ੂਟਿੰਗ ਕੋਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਚੈਤੰਨਿਆ ਨੈਇਡੂ, ਸ਼ੂਟਿੰਗ ਕੋਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਅੰਮ੍ਰਿਤਪਾਲ ਸਿੰਘ, ਲੈਕਚਰਾਰ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ, ਸਰਬਜੀਤ ਸਿੰਘ, ਅਮਨਦੀਪ ਸਿੰਘ ਢੰਗਰਾਲੀ, ਗੁਰ ਇੰਦਰਜੀਤ ਸਿੰਘ ਮਾਨ, ਕੁਲਵੰਤ ਸਿੰਘ ਕੋਟਲਾ ਨਿਹੰਗ, ਗੁਰਮੀਤ ਸਿੰਘ ਸਮੇਤ ਹੋਰਨਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ।

Leave a Comment

Your email address will not be published. Required fields are marked *

Scroll to Top