Government Girls Senior Secondary School Nangal Students Shine in Khedan Watan Punjab
ਨੰਗਲ: ਖੇਡਾਂ ਵਤਨ ਪੰਜਾਬ ਅਤੇ ਸਕੂਲ ਖੇਡਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਈ ਤਮਗੇ ਆਪਣੇ ਨਾਮ ਕੀਤੇ।
ਇਹ ਸਾਰੀਆਂ ਖੇਡ ਪ੍ਰਾਪਤੀਆਂ ਪ੍ਰਿੰਸੀਪਲ ਸ੍ਰੀ ਵਿਜੇ ਬੰਗਲਾ ਦੀ ਅਗਵਾਈ ਹੇਠ ਅਤੇ ਪੀ.ਟੀ. ਅਧਿਆਪਿਕਾ ਸ੍ਰੀਮਤੀ ਨੀਲਮ ਰਾਣੀ ਦੀ ਨਿਗਰਾਨੀ ਹੇਠ ਹਾਸਲ ਕੀਤੀਆਂ ਗਈਆਂ।
ਪਾਵਰਲਿਫਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਅੰਜਲੀ, ਅਨਾਮਿਕਾ ਅਤੇ ਹਰਲੀਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥਣਾਂ ਨੇ ਪਾਵਰਲਿਫਟਿੰਗ ਵਿੱਚ 3 ਗੋਲਡ, 2 ਸਿਲਵਰ ਅਤੇ 2 ਬਰੌਂਜ਼ ਮੈਡਲ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।
ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਮੁਕਾਬਲੇ ਵਿੱਚ ਸਕੂਲ ਦੀ ਵਿਦਿਆਰਥਣ ਰਾਧਿਕਾ ਨੇ ਸਿਲਵਰ ਮੈਡਲ ਹਾਸਲ ਕੀਤਾ।
ਸਕੂਲ ਖੇਡਾਂ ਵਿੱਚ ਅੰਡਰ-19 ਲੜਕੀਆਂ ਦੀ ਖੋ-ਖੋ ਟੀਮ ਜ਼ਿਲ੍ਹਾ ਵਿਨਰ ਰਹੀ, ਜਦਕਿ ਅੰਡਰ-14 ਲੜਕੀਆਂ ਦੀ ਖੋ-ਖੋ ਟੀਮ ਨੇ ਵੀ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ।
ਸਕੂਲ ਖੇਡਾਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਕੁੱਲ 21 ਤਮਗੇ ਹਾਸਲ ਕੀਤੇ, ਜਿਨ੍ਹਾਂ ਵਿੱਚ 7 ਗੋਲਡ, 5 ਸਿਲਵਰ ਅਤੇ 9 ਬਰੌਂਜ਼ ਮੈਡਲ ਸ਼ਾਮਲ ਹਨ।
ਵਿਦਿਆਰਥਣਾਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਪ੍ਰਿੰਸੀਪਲ ਵਿਜੇ ਬੰਗਲਾ ਅਤੇ ਸਮੂਹ ਸਟਾਫ ਵੱਲੋਂ ਖਿਡਾਰਨਾਂ, ਪੀ.ਟੀ. ਅਧਿਆਪਿਕਾ ਨੀਲਮ ਰਾਣੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਇਹ ਵਿਦਿਆਰਥਣਾਂ ਹੁਣ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨ ਲਈ ਅੱਗੇ ਵਧਣਗੀਆਂ। ਸਕੂਲ ਪਰਿਵਾਰ ਵੱਲੋਂ ਉਮੀਦ ਜਤਾਈ ਗਈ ਕਿ ਇਹ ਹੋਣਹਾਰ ਖਿਡਾਰਨਾਂ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੀਆਂ।




















