Mega PTM organized at Government Girls Senior Secondary School, Sri Anandpur Sahib
ਮਾਪਿਆਂ ਤੇ ਅਧਿਆਪਕਾਂ ਵਿੱਚ ਭਰਪੂਰ ਜੋਸ਼, ਸਿੱਖਿਆ ਨੂੰ ਲੈ ਕੇ ਸਾਂਝੀ ਵਚਨਬੱਧਤਾ
ਸ੍ਰੀ ਅਨੰਦਪੁਰ ਸਾਹਿਬ, 09 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਰਾਜ ਨੂੰ ਸਿੱਖਿਆ ਖੇਤਰ ਵਿੱਚ ਅੱਗੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਵਿੱਚ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਦੀ ਵੱਡੀ ਭਾਗੀਦਾਰੀ ਰਹੀ।
ਪ੍ਰੋਗਰਾਮ ਦੌਰਾਨ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸਕੂਲ ਪਹੁੰਚ ਕੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਾਪਿਆਂ ਨੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਹੱਥਾਂ ਵਿੱਚ ਦੇਖ ਕੇ ਖੁਸ਼ ਹਨ। ਦੋਹਾਂ ਪੱਖਾਂ ਵਿੱਚ ਆਪਸੀ ਭਰੋਸਾ ਅਤੇ ਸਹਿਯੋਗ ਦੀ ਭਾਵਨਾ ਸਾਫ਼ ਦਿਖਾਈ ਦਿੱਤੀ।
ਇਸ ਮੌਕੇ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ ਅਤੇ ਵਿਵਹਾਰਕ ਵਿਕਾਸ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿੱਚ ਘਰ ਵਿੱਚ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਸਵਾਗਤ ਕੀਤੇ।
ਪ੍ਰਿੰਸੀਪਲ ਤੇ ਸਕੱਤਰ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਨਵੇਂ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਨੂੰ ਨਿਖਾਰਨ ਦੇ ਵਧੀਆ ਮੌਕੇ ਮਿਲ ਰਹੇ ਹਨ। ਦਇਆ ਸਿੰਘ ਉਪ ਚੇਅਰਮੈਨ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਾਪਿਆਂ ਅਤੇ ਅਧਿਆਪਕਾਂ ਦੇ ਦਰਮਿਆਨ ਸਾਂਝ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਮੈਗਾ ਪੀ.ਟੀ.ਐੱਮ ਸਕੂਲ ਲਈ ਇੱਕ ਪ੍ਰੇਰਣਾਦਾਇਕ ਕਦਮ ਸਾਬਤ ਹੋਈ, ਜਿਸ ਨਾਲ ਨਾ ਸਿਰਫ ਮਾਪਿਆਂ ਅਤੇ ਅਧਿਆਪਕਾਂ ਵਿੱਚ ਸੰਪਰਕ ਵਧਿਆ, ਸਗੋਂ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਨਵੀਂ ਦਿਸ਼ਾ ਮਿਲੀ। ਇਸ ਮੌਕੇ ਲਾਈਬ੍ਰੇਰੀ ਵਿੱਚ ਪੁਸਤਕ ਦਾ ਲੰਗਰ ਵੀ ਲਗਾਇਆ ਗਿਆ।
ਇਸ ਮੌਕੇ ਕੁਲਦੀਪ ਸਿੰਘ ਬੰਗਾ ਚੈਅਰਮੈਨ, ਅਨਮਿਕਾ ਸ਼ਰਮਾ, ਮਨਦੀਪ ਕੌਰ, ਕਮਲਜੀਤ ਸਿੰਘ ,ਉਰਮਿਲਾ ਦੇਵੀ, ਗੁਰਮੀਤ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ , ਸੁਮਨ, ਸਿਮਤਾ ਸੋਨੀ, ਜਗਮੋਹਨ ਕੌਰ, ਪ੍ਰੀਤੀ, ਮੀਨਾ ਦੇਵੀ, ਨਰਿੰਦਰ ਕੁਮਾਰ, ਦਲਜੀਤ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।



















