Home - Ropar News - ਹੋਲਾ ਮਹੱਲਾ -ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ।ਹੋਲਾ ਮਹੱਲਾ -ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏ। Leave a Comment / By Dishant Mehta / March 25, 2024 ਅਨੰਦਾ ਦੀ ਪੂਰੀ ਸ੍ਰੀ ਅਨੰਦਪੁਰ ਸਾਹਿਬ ਦਾ ਹੋਲਾ ਮਹੱਲਾਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਮਹੱਲਾ ਇਕ ਨਗਰ ਕੀਰਤਨ ਦੇ ਰੂਪ ਵਿੱਚ ਕਢਿਆ ਜਾਂਦਾ ਹੈ ਅਤੇ ਨਿਹੰਗ ਸਿੰਘ ਅਪਣੀ ਕਲ੍ਹਾ ਦੇ ਜੌਹਰ ਦਿਖਾਉਂਦੇ ਹਨ।ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ।ਉਦੋਂ ਤੋਂ ਹਰ ਸਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ।ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿੱਚ ਨਵ-ਸੰਕਲਪ ਵਜੋਂ ਸੀ।ਇਸ ਤਰ੍ਹਾਂ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ।ਇਸ ਵਿੱਚ ਲੋਕ ਕਈ ਥਾਵਾਂ ਤੋਂ ਆਉਂਦੇ ਹਨ| ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿੱਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਇਹ ਰਵਾਇਤੀ ਮੇਲਾ ਅੱਜ ਵੀ ਉਸੇ ਤਰਾਂ ਖੇਡਿਆ ਜਾਂਦਾ ਹੈ । ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿੱਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ।ਸਰਬਜੀਤ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜਿਊਵਾਲ 8847284017ਹੋਲਾ ਮਹੱਲਾ ਸਿੱਖ ਧਰਮ ਨਾਲ ਸੰਬੰਧਿਤ ਮੇਲਾ ਆਓ ਇਤਿਹਾਸ ਤੇ ਝਾਤ ਮਾਰੀਏHistory of Hola Mahalla, Sri Anandpur SahibShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta Thought of the Day/ ਅੱਜ ਦਾ ਵਿਚਾਰ Leave a Comment / Poems & Articles, Thought of the Day / By HARJOT SINGH ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਵਧਾਈਆਂ Leave a Comment / Poems & Articles / By Dishant Mehta Thought of the day Leave a Comment / Poems & Articles, Thought of the Day / By HARJOT SINGH ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਕੀਤੀ ਟ੍ਰੈਕਿੰਗ Leave a Comment / Ropar News / By Dishant Mehta Thought of the day Leave a Comment / Poems & Articles, Thought of the Day / By HARJOT SINGH ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta Thought of the day Leave a Comment / Poems & Articles, Thought of the Day / By HARJOT SINGH ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta Thought of the Day ਅੱਜ ਦਾ ਵਿਚਾਰ Leave a Comment / Poems & Articles, Thought of the Day / By HARJOT SINGH
ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ (NCSC-2026) ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀ ਹੁਕਮ ਲਾਗੂ, ਚਾਈਨਾ ਡੋਰ ਤੋਂ ਲੈ ਕੇ ਡਰੋਨ ਉਡਾਉਣ ਤੱਕ ਕਈ ਪਾਬੰਦੀਆਂ Leave a Comment / Ropar News / By Dishant Mehta
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤੀ, 45 ਸਕੂਲੀ ਬੱਸਾਂ ਦੀ ਜਾਂਚ ਦੌਰਾਨ 18 ਦੇ ਕੀਤੇ ਚਲਾਨ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ Leave a Comment / Ropar News / By Dishant Mehta
Thought of the Day/ ਅੱਜ ਦਾ ਵਿਚਾਰ Leave a Comment / Poems & Articles, Thought of the Day / By HARJOT SINGH
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸ਼ਹਿਰੇ ਦੇ ਤਿਉਹਾਰ ਦੀਆਂ ਵਧਾਈਆਂ Leave a Comment / Poems & Articles / By Dishant Mehta
ਪ੍ਰਤਿਭਾ ਦੀ ਜਿੱਤ: ਬਲਾਕ ਨੰਗਲ ਵਿਗਿਆਨ ਨਾਟਕ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸਕੂਲ ਨੰਗਲ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਬਲਾਕ ਅਨੰਦਪੁਰ ਵਿੱਚ ਸਾਇੰਸ ਡਰਾਮਾ ਪ੍ਰਤੀਯੋਗਤਾ-2026-27 ਕਰਵਾਈ ਗਈ, ਸਰਕਾਰੀ ਕੰਨਿਆ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ Leave a Comment / Ropar News / By Dishant Mehta
ਨੇਚਰ ਕੈਂਪ ਲਗਾਉਣ ਲਈ ਮੋਰਨੀ ਹਿੱਲ ਪੁੱਜੇ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀ Leave a Comment / Ropar News / By Dishant Mehta
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਾਂਝੇ ਯਤਨ ਕਰਨ ਦੀ ਲੋੜ: ਕਾਉਂਸਲਰ ਪ੍ਰਭਜੋਤ ਕੌਰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
Thought of the Day ਅੱਜ ਦਾ ਵਿਚਾਰ Leave a Comment / Poems & Articles, Thought of the Day / By HARJOT SINGH