ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਰੂਪਨਗਰ ਵਿਖੇ ਜ਼ਿਲ੍ਹਾ ਵਣ ਅਫ਼ਸਰ ਸਰਦਾਰ ਹਰਜਿੰਦਰ ਸਿੰਘ ਜੀ ਨੇ ਪੌਦਾ ਲਾ ਕੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਰੋਕਿਆ ਜਾ ਸਕੇ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪਿੰਡਾਂ ਦੀਆਂ ਖ਼ਾਲੀ ਥਾਵਾਂ, ਸੜਕਾਂ ਦੇ ਕਿਨਾਰੇ ਅਤੇ ਸਕੂਲਾਂ ਕਾਲਜਾਂ ਵਿੱਚ ਰੁੱਖ ਲਗਾਏ ਜਾਣਗੇ। ਸਰਕਾਰੀ ਨਰਸਰੀਆਂ ਤੋਂ ਇਹ ਬੂਟੇ ਲਏ ਜਾ ਸਕਦੇ ਹਨ।
ਇਸ ਮੌਕੇ ਓਹਨਾਂ ਰੁੱਖ ਲਗਾਉਣ ਉਪਰੰਤ ਸਕੂਲ ਨੂੰ 3100/- ਰੁਪਏ ਦਾਨ ਵਜੋਂ ਭੇਂਟ ਕੀਤੇ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਰਾਜਿੰਦਰ ਸਿੰਘ ਜੀ ਨੇ ਜ਼ਿਲ੍ਹਾ ਵਣ ਅਫ਼ਸਰ ਸਾਹਿਬ ਦਾ ਨਿੱਕੇ ਜਿਹੇ ਸੁਨੇਹੇ ਤੇ ਪਹੁੰਚ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਲੈਕਚਰਾਰ ਸ ਅਵਤਾਰ ਸਿੰਘ, ਰਿਟਾ: ਲੈਕਚਰਾਰ ਸ ਪਰਵਿੰਦਰ ਸਿੰਘ, ਸ਼੍ਰੀਮਤੀ ਹਰਜਿੰਦਰ ਕੌਰ, ਸ ਸੁਖਦੇਵ ਸਿੰਘ, ਸ ਨਰਿੰਦਰ ਸਿੰਘ ਬੰਗਾ, ਸ ਜਗਦੀਪ ਸਿੰਘ, ਸ਼੍ਰੀਮਤੀ ਹਰਿੰਦਰ ਕੌਰ, ਸ਼੍ਰੀਮਤੀ ਸਰਬਜੀਤ, ਸ ਤੇਜਿੰਦਰ ਸਿੰਘ, ਸ ਸੁਲੱਖਣ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।