ਆਜ਼ਾਦੀ ਦੇ 78ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਖੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਜੈ ਕਿਸ਼ਨ ਸਿੰਘ ਰੋੜੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ।
ਇਸ ਮੌਕੇ ਡੀ.ਐਸ.ਪੀ. (ਸਪੈਸ਼ਲ ਕ੍ਰਾਈਮ) ਸ. ਰਮਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।