ਰੂਪਨਗਰ, 16 ਅਗਸਤ: ਅੱਜ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀਆਂ ਅਤੇ ਨਾਲ ਆਏ ਅਧਿਆਪਕ ਸਾਹਿਬਾਨਾਂ ਵੱਲੋਂ ਸੇਵਾ ਕੇਂਦਰਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕਰਦਿਆਂ ਸੇਵਾ ਕੇਂਦਰ ਦੇ ਮੈਨੇਜਰ ਸ. ਕਮਲਜੀਤ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਇੱਕ ਅਜਿਹੀ ਸੰਸਥਾ ਹੈ ਜਿਸ ਨਾਲ ਹਰ ਇੱਕ ਇਨਸਾਨ ਜਨਮ ਤੋਂ ਲੈ ਕੇ ਮੌਤ ਤੱਕ ਜੁੜਿਆ ਹੋਇਆ ਹੈ।
ਇਸੇ ਦੌਰਾਨ ਹੈਲਪ ਡੈਸਕ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਸੇਵਾ ਕੇਂਦਰ ਵਿਚ ਪ੍ਰਾਪਤ ਕੀਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸੇਵਾਵਾਂ ਪ੍ਰਾਪਤ ਕਰਨ ਲਈ ਕਿਵੇਂ ਅਪਲਾਈ ਕੀਤਾ ਜਾਂਦਾ ਹੈ, ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਦਾ ਕੀ ਲਾਭ ਹੈ, ਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਉਪਰੰਤ ਵਿਦਿਆਰਥੀਆਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਅੱਜ ਦੇ ਇਸ ਸੇਵਾ ਕੇਂਦਰ ਦੇ ਦੌਰੇ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਇਹ ਜਾਣਕਾਰੀ ਉਹ ਉਨ੍ਹਾਂ ਦੀ ਆਪਣੀ ਜ਼ਿੰਦਗੀ ਵਿੱਚ ਕੰਮ ਆਵੇਗੀ। ਇਸ ਜਾਣਕਾਰੀ ਨੂੰ ਉਹ ਆਪਣੇ ਆਲੇ ਦੁਆਲੇ ਹਰ ਇਕ ਇਨਸਾਨ ਨੂੰ ਦੱਸਣਗੇ ਤੇ ਪ੍ਰੇਰਿਤ ਕਰਨਗੇ ਕਿ ਸੇਵਾ ਕੇਂਦਰ ਵਿਚ ਜਾ ਕੇ ਕਿਵੇਂ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੇਵਾ ਕੇਂਦਰ ਦਾ ਦੌਰਾ