ਰੂਪਨਗਰ, 20 ਅਗਸਤ: ਖੇਡ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸ. ਜਗਜੀਵਨ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਜ਼ਿਕਰਯੋਗ ਹੈ ਕਿ ਸ. ਜਗਜੀਵਨ ਸਿੰਘ ਇਸ ਤੋਂ ਪਹਿਲਾਂ ਜੁਲਾਈ 2023 ਤੋਂ 19 ਅਗਸਤ 2024 ਤੱਕ ਜ਼ਿਲ੍ਹਾ ਖੇਡ ਅਫ਼ਸਰ ਪਠਾਨਕੋਟ ਤਾਇਨਾਤ ਰਹੇ। ਇਸ ਤੋਂ ਪਹਿਲਾਂ ਉਹ 2016 ਤੋਂ 2023 ਤੱਕ ਰੂਪਨਗਰ ਵਿਖੇ ਹੀ ਰੋਇੰਗ ਕੋਚ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸ. ਜਗਜੀਵਨ ਸਿੰਘ ਨੇ ਦੱਸਿਆ ਕਿ ਉਹ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਦੇ ਸਮਰੱਥ ਹੋਣਗੇ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਉਂਦੇ ਹੋਏ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨਗੇ ਤਾਂ ਜੋ ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ
ਜਾ ਸਕਣ।