ਰੂਪਨਗਰ, 3 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ-2024’ (ਸੀਜ਼ਨ-3) ਦੇ ਬਲਾਕ ਪੱਧਰੀ ਮੁਕਾਬਲੇ ਸਥਾਨਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਬੜੀ ਸ਼ਾਨੋਸ਼ੋਕਤ ਨਾਲ ਚਲ ਰਹੇ ਹਨ।
ਅੱਜ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂਆਤ ਏਡੀਸੀ ਡਿਵਲਪਮੈਂਟ ਸੰਜੀਵ ਕੁਮਾਰ ਵੱਲੋਂ ਕੀਤੀ ਗਈ, ਆਇਆ ਮੌਕੇ ਉਨਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖਿਡਾਰੀਆਂ ਲਈ ਖੇਡ ਸਭਿਆਚਾਰ ਪੈਦਾ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਚਮਕੇਗਾ।


















