ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦਾ ਅਪਲਾਈ

Students aspiring to join NDA, Applications for the 15th course of Maharaja Ranjit Singh Armed Forces Preparatory Institute can be made till December 22.
Applications for the 15th course of Maharaja Ranjit Singh Armed Forces Preparatory Institute can be made till December 22.
ਰੂਪਨਗਰ, 19 ਦਸੰਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ. ਆਈ) ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾ ਦੀ ਤਿਆਰੀ ਕਰਵਾਈ ਜਾਂਦੀ ਹੈ, ਇਸ ਸੰਸਥਾ ਵਿੱਚ 15ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਚਾਹਵਾਨ ਵਿਦਿਆਰਥੀ ਪੋਰਟਲ ਤੇ ਜਾ ਕੇ 22 ਦਸੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਲ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਵਿੱਚ ਜਾਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ਤੇ ਉਪਲੱਬਧ ਹਨ।
ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ 160 ਕੈਡਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਰਹੇ ਹਨ ਤੇ ਸੰਸਥਾ ਦੇ ਕੈਡਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂਅ ਉੱਚਾ ਕੀਤਾ ਹੈ। ਉਨ੍ਹਾਂ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ. ਆਰ. ਐਸ. ਏ. ਐਫ. ਪੀ. ਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਵਧੇਰੇ ਕਿ ਇਸ ਸਬੰਧੀ ਜਾਣਕਾਰੀ https://afpipunjab.org/ ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

Ropar Google News 

Leave a Comment

Your email address will not be published. Required fields are marked *

Scroll to Top