Home - Download - ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ ਕੌਮੀ ਵੋਟਰ ਦਿਵਸ ਦੀ ਅਹਿਮੀਅਤ ਨੂੰ ਸਮਝਣ ਦੀ ਜ਼ਰੂਰ – ਵਧੀਕ ਡਿਪਟੀ ਕਮਿਸ਼ਨਰ Leave a Comment / By Dishant Mehta / January 25, 2025 15ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ15th National Voters Day District Level Event Celebrated at Government College Roparਰੂਪਨਗਰ, 25 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ 15ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਮਿਸ ਚੰਦਰਜਯੋਤੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ ਤੇ 25 ਜਨਵਰੀ 1950 ਨੂੰ ਹੀ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪੂਰੇ ਦੇਸ਼ ’ਚ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹਤੱਤਾ ਤੋਂ ਜਾਣੂ ਕਰਾਉਣਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿੱਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਲੋਕਤੰਤਰ ਵਿੱਚ ਹਰ ਵੋਟ ਅਹਿਮ ਹੁੰਦੀ ਹੈ ਅਤੇ ਅਸੀ ਸਾਰੇ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜਰੂਰ ਕਰੀਏ। ਉਨ੍ਹਾਂ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਇੱਥੇ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜਿਮੰਵਾਰੀ ਵੀ ਹੈ।ਇਸ ਸਮਾਗਮ ਦੀ ਅਗਵਾਈ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸਚਿਨ ਪਾਠਕ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਵੱਲੋਂ ਵੱਖ-ਵੱਖ ਪ੍ਰਕਾਸ਼ਨਾਵਾਂ, ਆਈ.ਟੀ.ਆਈ. (ਲੜਕੀਆ) ਰੂਪਨਗਰ ਵੱਲੋਂ ਵੋਟਰ ਦਿਵਸ ਉੱਤੇ ਬਣਾਈ ਗਈ ਰੰਗੋਲੀ ਅਤੇ ਮਹਿੰਦੀ ਸਟਾਲਾ ਲਗਾਈਆ ਗਈਆ। ਇਸ ਤੋਂ ਇਲਾਵਾ ਸਮਾਗਮ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵੱਲੋਂ ਆਏ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ, ਜਿਸ ਵਿੱਚ ਉਨ੍ਹਾਂ ਦੁਆਰਾ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਾਂ ਨੂੰ ਵੋਟਾਂ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ ਗਈਆਂ ਤੇ ਪ੍ਰਕਾਸ਼ ਮੈਮੋਰੀਅਲ ਡੀਫ ਐਂਡ ਹੈਡੀਕੈਪਡ ਚਿਲਡਰਨ ਵੈੱਲਫੇਅਰ ਸੈਂਟਰ ਰੂਪਨਗਰ ਅਤੇ ਨਹਿਰੂ ਯੂਵਾ ਕੇਂਦਰ ਵੱਲੋਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਲਘੂ-ਨਾਟਕ ਪੇਸ਼ ਕੀਤੇ ਗਏ।ਇਸ ਉਪਰੰਤ ਮੁੱਖ ਮਹਿਮਾਨ ਜੀ ਵੱਲੋਂ 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸ਼੍ਰੀ ਗੁਰਇਕਬਾਲ ਸਿੰਘ ਤੇ ਹੋਰ ਮੁਕਾਬਲਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੈਸਟ ਈਆਰਓ, ਨੋਡਲ ਅਫ਼ਸਰ ਅਤੇ ਬੀਐਲਓਜ਼ ਤੇ ਇਸ ਤੋਂ ਇਲਾਵਾ ਹੋਰ ਪ੍ਰਤੀਯੋਗੀ, ਉਮੀਦਵਾਰ, ਸਹਾਇਕ ਨੋਡਲ ਅਫ਼ਸਰਾਂ ਆਦਿ ਨੂੰ ਵੀ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਿਲ ਹੋਏ ਮਹਿਮਾਨਾਂ ਨੂੰ ਵੋਟਰ ਪ੍ਰਣ ਦਿਵਾਉਣ ਅਤੇ ਰਾਸ਼ਟਰੀ ਗਾਣ ਹੋਣ ਤੋਂ ਬਾਅਦ ਸਮਾਗਮ ਨੂੰ ਖਤਮ ਕੀਤਾ ਗਿਆ।ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਤਹਿਸੀਲਦਾਰ ਰੂਪਨਗਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸੀਲਦਾਰ ਕੁਲਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਮਾਸਟਰ ਟ੍ਰੇਨਰ ਦਿਨੇਸ਼ ਸੈਣੀ, ਸਰਕਾਰੀ ਕਾਲਜ ਤੋਂ ਪ੍ਰੋ ਨਿਰਮਲ ਬਰਾੜ, ਡਾ.ਜਤਿੰਦਰ ਕੁਮਾਰ, ਚੋਣ ਤਹਸੀਲਦਾਰ ਪਲਵਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।Ropar Google NewsCompetency Based study material for Class 6th to 8th under CEP Phase-2Competency Based study material for Class 11th and 12th under CEP Phase-2Competency Based study material for Class 9th and 10th under CEP Phase-2Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts Thought of the Day Leave a Comment / Download / By HARJOT SINGH ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਕਲਾ ਅਧਿਆਪਕਾਂ ਦੀ ਦੋ ਰੋਜ਼ਾ ‘Project Awaaz’ ਇੰਡਕਸ਼ਨ ਟ੍ਰੇਨਿੰਗ ਲੋਧੀਪੁਰ ਵਿਖੇ ਸੰਪੰਨ Leave a Comment / Ropar News / By Dishant Mehta
ਸਰਕਾਰੀ ਆਦਰਸ਼ ਸੀਨੀ.ਸੈਕੰ.ਸਕੂਲ ਲੋਧੀਪੁਰ ਵਿੱਚ Mega PTM ਮੌਕੇ ਉਤਸ਼ਾਹ ਭਰਪੂਰ ਮਾਹੋਲ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ Leave a Comment / Ropar News / By Dishant Mehta
ਰਿਹਾਨਾ ਮਲਿਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, 9 ਅਕਤੂਬਰ ਨੂੰ ਨਵਾਂਸ਼ਹਿਰ ’ਚ ਸਟੇਟ ਮੁਕਾਬਲਾ Leave a Comment / Ropar News / By Dishant Mehta
ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) – 9 ਅਕਤੂਬਰ 2026 | ਰੂਪਨਗਰ Leave a Comment / News, Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਜਨਗਣਨਾ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ Leave a Comment / Ropar News / By Dishant Mehta
ਖੇਡਾਂ ‘ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਲਈ ਬਣ ਰਹੇ ਹਨ ਪ੍ਰੇਰਨਾਸ੍ਰੋਤ: ਐਡਵੋਕੇਟ ਦਿਨੇਸ਼ ਚੱਢਾ Leave a Comment / News, Ropar News / By Dishant Mehta
ਰੂਪਨਗਰ ਵਿੱਚ ਬਲਾਕ ਪੱਧਰੀ ਸਾਇੰਸ ਸੈਮੀਨਾਰ ਦੇ ਨਤੀਜੇ ਐਲਾਨੇ, 20 ਵਿਦਿਆਰਥੀ 6 ਅਕਤੂਬਰ ਨੂੰ ਜ਼ਿਲ੍ਹਾ ਮੁਕਾਬਲੇ ਵਿੱਚ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਦੇ ਛੇਵੇਂ ਦਿਨ ਵੀ ਜਾਰੀ ਰਹੇ ਗਹਿਗੱਚ ਮੁਕਾਬਲੇ Leave a Comment / Ropar News / By Dishant Mehta
ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ Leave a Comment / Ropar News / By Dishant Mehta
‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰੀ ਟਰਾਇਲ 5 ਅਕਤੂਬਰ ਤੋਂ Leave a Comment / Ropar News / By Dishant Mehta
ਸਵੱਛਤਾ ਗਿਆਨ ਯਾਤਰਾ ਤਹਿਤ ਵਿਦਿਆਰਥੀਆਂ ਨੂੰ ਡੀ.ਈ.ਡਬਲਿਊ.ਏ.ਟੀ.ਐੱਸ. ਪ੍ਰਣਾਲੀ ਬਾਰੇ ਕੀਤਾ ਜਾਗਰੂਕ Leave a Comment / Ropar News / By Dishant Mehta