Home - Ropar News - ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਦੀ ਬਦਲੀ ਸੋਚ, ਮਹਿੰਗੇ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲ ਬਣੇ ਪਹਿਲੀ ਪਸੰਦ – ਵਿਧਾਇਕ ਚੱਢਾ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਦੀ ਬਦਲੀ ਸੋਚ, ਮਹਿੰਗੇ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲ ਬਣੇ ਪਹਿਲੀ ਪਸੰਦ – ਵਿਧਾਇਕ ਚੱਢਾ Leave a Comment / By Dishant Mehta / February 5, 2025 Parents’ changing mindset towards quality education, leaving expensive schools behind, government schools have become the first choice – MLA Chadha ਰੂਪਨਗਰ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਸਿਰ ਇਹ ਸਿਹਰਾ ਜਾਂਦਾ ਹੈ ਕਿ ਇਸ ਨੇ ਸਿੱਖਿਆ ਦੇ ਖ਼ੇਤਰ ’ਚ ਕੁਝ ਅਜਿਹੇ ਇਤਿਹਾਸਕ ਕਦਮ ਚੁੱਕੇ ਹਨ, ਜਿਸ ਨੂੰ ਲੈ ਕੇ ਪੰਜਾਬ ਦੀ ਜਨਤਾ ਹੈਰਾਨ ਹੈ ਅਤੇ ਖੁਸ਼ ਹੈ ਕਿ ਪੰਜਾਬ ਦੀ ਸਿੱਖਿਆ ਨੀਤੀ ਨੇ ਸਿੱਖਿਆ ਦੇ ਖ਼ੇਤਰ ਵਿਚ ਸਰਕਾਰੀ ਸਕੂਲਾਂ ਦਾ ਪੱਧਰ ਹਜ਼ਾਰਾਂ ਰੁਪਏ ਪ੍ਰਤੀ ਮਹੀਨਾ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਕਾਫ਼ੀ ਉੱਚਾ ਚੁੱਕ ਦਿੱਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸੱਤ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਬਜ਼ੁਰਗ ਅਜਮੇਰ ਸਿੰਘ ਦੇ ਹੱਥੋਂ ਕਰਵਾਇਆ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਸੱਤ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਇਹ ਉਦਘਾਟਨ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਦੇ ਦਾਦਾ ਸ. ਅਜਮੇਰ ਸਿੰਘ ਜੀ ਦੇ ਹੱਥੋਂ ਕਰਵਾਇਆ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਬਜ਼ੁਰਗਾਂ ਵੱਲੋਂ ਇਸ ਤਰ੍ਹਾਂ ਉਦਘਾਟਨ ਕਰਵਾਉਣ ਦੀ ਨਿਵੇਕਲੀ ਅਤੇ ਚੰਗੀ ਸੋਚ ਦਾ ਉਦੇਸ਼ ਬਜ਼ੁਰਗਾਂ ਦਾ ਮਾਣ ਸਤਿਕਾਰ ਵਧਾਉਣਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਣੀ ਹੈ ਉਦੋਂ ਤੋਂ ਸਕੂਲਾਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਦਾਖਲਿਆਂ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਕੂਲ ਨੂੰ ਲਗਭਗ 27 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ, ਜਿਸ ਦੇ ਵਿੱਚੋਂ 7 ਲੱਖ ਰੁਪਏ ਦੀ ਲਾਗਤ ਨਾਲ ਇਹ ਸਮਾਰਟ ਕਲਾਸਰੂਮ ਤਿਆਰ ਕੀਤੇ ਗਏ ਅਤੇ ਬਾਕੀ ਗ੍ਰਾਂਟ ਦੇ ਨਾਲ ਸਕੂਲ ਦੇ ਹੋਰ ਕੰਮ ਕਰਵਾ ਕੇ ਇਸ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਕੂਲ ਪੰਜਾਬ ਦਾ ਮਾਡਲ ਸਕੂਲ ਹੋਵੇਗਾ ਤੇ ਪ੍ਰਾਈਵੇਟ ਸਕੂਲਾਂ ਨੂੰ ਹੋਰ ਵੀ ਜਿਆਦਾ ਮਾਤ ਪਾਵੇਗਾ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਾ ਹੀ ਸਟਾਫ ਬਹੁਤ ਹੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਇਸ ਸਕੂਲ ਤੋਂ ਕਿਤੇ ਜਿਆਦਾ ਘੱਟ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਮਿਆਰੀ ਸਿੱਖਿਆ ਹਾਸਿਲ ਕਰ ਸਕਣ। ਇਸ ਉਦਘਾਟਨੀ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਇਸ ਦੇ ਨਾਲ-ਨਾਲ ਪੜ੍ਹਾਈ ਅਤੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲ ਵਿੱਚ ਮੈਗਾ ਪੀਟੀਮਐਮ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪ੍ਰੀ ਬੋਰਡ ਪ੍ਰੀਖਿਆ ਦੇ ਨੰਬਰ ਵੀ ਦੱਸੇ ਗਏ ਅਤੇ ਉਨ੍ਹਾਂ ਨੂੰ ਸਲਾਨਾ ਪ੍ਰੀਖਿਆ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ ਗਈ। ਇਸ ਮੌਕੇ ਲਾਇਬਰੇਰੀ ਦਾ ਲੰਗਰ ਵੀ ਲਗਾਇਆ ਗਿਆ ਤੇ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਦੇ ਨਾਲ ਹੀ ਵਿਧਾਇਕ ਚੱਢਾ ਵੱਲੋਂ ਪੀਟੀਮਐਮ ਮੀਟਿੰਗ ਮੌਕੇ ਬੱਚਿਆਂ ਦੇ ਆਏ ਹੋਏ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੁੱਛਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਐਡਵੋਕੇਟ ਸਤਨਾਮ ਸਿੰਘ ਗਿੱਲ, ਇੰਦਰਜੀਤ ਸਿੰਘ ਬਾਲਾ, ਸੰਤੋਖ ਸਿੰਘ ਵਾਲੀਆਂ, ਸੁਰਜਨ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਰਿਹਾ। Ropar Google News and Article Study Material Related Related Posts Punjab Wins ‘Best State’ and ‘Best District’ at Green Schools Awards 2025 Leave a Comment / Ropar News / By Dishant Mehta Raipur’s Government High School Earns National Honour in Green School Program Leave a Comment / Ropar News / By Dishant Mehta TRAINING PROGRAMME FOR LECTURERS AT DIET RUPNAGAR Leave a Comment / Ropar News / By Dishant Mehta Government Middle School Bhoje Majra Achieves National Recognition in Green School Program Leave a Comment / Ropar News / By Dishant Mehta ਵਿਦਿਆਰਥੀਆਂ ਦੇ ਵਿਕਾਸ ਲਈ ਵਰਦਾਨ: ਮਾਪੇ-ਅਧਿਆਪਕ ਮਿਲਣੀ Leave a Comment / Poems & Article, Ropar News / By Dishant Mehta ਰਾਮਸਰ ਸਾਈਟ ਸਤਲੁਜ ਨਦੀ ‘ਤੇ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ – ਵਿਦਿਆਰਥੀਆਂ ਨੇ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲਿਆ Leave a Comment / Ropar News / By Dishant Mehta World Wetland Day Celebrated at GGSSS Nangal T/Ship Leave a Comment / Ropar News / By Dishant Mehta ਸਮਾਜ ਵਿੱਚ ਲਾਈਬ੍ਰੇਰੀਆਂ ਦਾ ਮਹੱਤਵ Leave a Comment / Poems & Article, Ropar News / By Dishant Mehta ਰੂਪਨਗਰ ਦੇ ਵੱਖ ਵੱਖ ਬਲਾਕਾਂ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਟ੍ਰੇਨਿੰਗ ਸਫਲਤਾਪੂਰਵਕ ਹੋਈ ਸਪੰਨ Leave a Comment / Download, Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ Leave a Comment / Ropar News / By Dishant Mehta ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ Leave a Comment / Ropar News / By Dishant Mehta ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / Ropar News / By Dishant Mehta ਨੰਗਲ ਬਲਾਕ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਸਿਖਲਾਈ ਦਾ ਆਯੋਜਨ Leave a Comment / Ropar News / By Dishant Mehta District Level Training for Block Resource Persons Organized at Rupnagar Leave a Comment / Ropar News / By Dishant Mehta 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta
Punjab Wins ‘Best State’ and ‘Best District’ at Green Schools Awards 2025 Leave a Comment / Ropar News / By Dishant Mehta
Raipur’s Government High School Earns National Honour in Green School Program Leave a Comment / Ropar News / By Dishant Mehta
Government Middle School Bhoje Majra Achieves National Recognition in Green School Program Leave a Comment / Ropar News / By Dishant Mehta
ਵਿਦਿਆਰਥੀਆਂ ਦੇ ਵਿਕਾਸ ਲਈ ਵਰਦਾਨ: ਮਾਪੇ-ਅਧਿਆਪਕ ਮਿਲਣੀ Leave a Comment / Poems & Article, Ropar News / By Dishant Mehta
ਰਾਮਸਰ ਸਾਈਟ ਸਤਲੁਜ ਨਦੀ ‘ਤੇ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ – ਵਿਦਿਆਰਥੀਆਂ ਨੇ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲਿਆ Leave a Comment / Ropar News / By Dishant Mehta
ਰੂਪਨਗਰ ਦੇ ਵੱਖ ਵੱਖ ਬਲਾਕਾਂ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਟ੍ਰੇਨਿੰਗ ਸਫਲਤਾਪੂਰਵਕ ਹੋਈ ਸਪੰਨ Leave a Comment / Download, Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਆਯੋਜਿਤ Leave a Comment / Ropar News / By Dishant Mehta
ਚਾਈਨਾ ਡੋਰ ਦੀ ਵਰਤੋਂ ਕਰਨ ਵਾਲੇ ਨਬਾਲਿਗ ਬੱਚਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ: ਪੂਜਾ ਸਿਆਲ ਗਰੇਵਾਲ Leave a Comment / Ropar News / By Dishant Mehta
ਰੂਪਨਗਰ ਪੁਲਿਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਸ਼ਨਾਖਤ ਕਰਨ ਲਈ ਡਰੋਨ ਰਾਹੀਂ ਚੈਕਿੰਗ ਕੀਤੀ Leave a Comment / Ropar News / By Dishant Mehta
ਨੰਗਲ ਬਲਾਕ ਵਿਖੇ ਕੰਪਿਊਟਰ ਅਧਿਆਪਕਾਂ ਲਈ ਬਲਾਕ-ਪੱਧਰੀ ਸਿਖਲਾਈ ਦਾ ਆਯੋਜਨ Leave a Comment / Ropar News / By Dishant Mehta
District Level Training for Block Resource Persons Organized at Rupnagar Leave a Comment / Ropar News / By Dishant Mehta
76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਉਤੇ ਡਿਪਟੀ ਸਪੀਕਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵ) ਨੂੰ ਕੀਤਾ ਗਿਆ ਸਨਮਾਨਿਤ Leave a Comment / Ropar News / By Dishant Mehta
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ Leave a Comment / Ropar News / By Dishant Mehta