Home - Ropar News - ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ–Dr. Charanjit Singh Leave a Comment / By Dishant Mehta / May 4, 2025 Reforms in the field of education will benefit every section of the society – Dr. Charanjit Singh ਸ਼੍ਰੀ ਚਮਕੌਰ ਸਾਹਿਬ, 02 ਮਈ: ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ 17 ਲੱਖ 29 ਹਜਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਿਸ ਵਿੱਚ ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਹੋਏ ਵਿਕਾਸ ਕਾਰਜ, ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ 5 ਲੱਖ 63 ਹਜਾਰ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ (5 ਲੱਖ) ਅਤੇ ਚਾਰਦੀਵਾਰੀ (63 ਹਜ਼ਾਰ), ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਕਰਾਲੀ ਵਿਖੇ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਸ਼ਾਮਿਲ ਹਨ, ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵੱਲ ਧਿਆਨ ਨਾ ਦੇਣ ਕਾਰਨ ਸੂਬੇ ਵਿੱਚ ਵੱਡੀ ਪੱਧਰ ’ਤੇ ਪ੍ਰਾਈਵੇਟ ਸਕੂਲ ਖੁੱਲ੍ਹੇ ਅਤੇ ਸਿੱਖਿਆ ਨੂੰ ਮਹਿੰਗਾ ਕਰ ਕੇ ਆਮ ਲੋਕਾਂ ਦੇ ਬੱਚਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਪਰ ਇਸ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਾ ਮਿਸਾਲ ਤਬਦੀਲੀਆਂ ਸਦਕਾ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਜਸਵੀਰ ਸਿੰਘ, ਬੀਰਦਵਿੰਦਰ ਸਿੰਘ ਬੱਲਾਂ, ਪੀਏ ਸ਼੍ਰੀ ਚੰਦ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। Ropar News Related Related Posts ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਿੱਖਿਆ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ‘ਤੇ ਕੋਸ਼ਿਸ਼ਾਂ ਜਾਰੀ – Adarsh School Lodhipur ਵਿੱਚ ਵਿਸ਼ੇਸ਼ ਦੌਰਾ Leave a Comment / Ropar News / By Dishant Mehta