MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

MLA Dinesh Chadha inaugurates development works in schools
MLA Dinesh Chadha inaugurates development works in schools
ਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
IMG 20250526 WA0092
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।
ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।
MLA Dinesh Chadha inaugurates development works in schools
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।
ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।

District Ropar News 

Leave a Comment

Your email address will not be published. Required fields are marked *

Scroll to Top