100000 ਤੋਂ ਵੱਧ ਵਿਦਿਆਰਥੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜੇ
ਰੂਪਨਗਰ, 10 ਅਗਸਤ: ਆਈ.ਆਈ.ਟੀ ਰੂਪਨਗਰ ਵਿਖੇ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ (ਆਈ.ਏ.ਐੱਸ) ਦੇ ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮਹਾਂ ਨਾਟਕ ਮੁਕਾਬਲੇ ਦਾ ਸਫਲ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੀ. ਸੈ.) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੂੰ ਮੁੱਖ ਮਹਿਮਾਨ ਸ਼੍ਰੀ ਮਨੀਸ਼ ਸਸ਼ੋਧੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਯੋਗਦਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਭੂਮਿਕਾ ਲਈ ਪ੍ਰਦਾਨ ਕੀਤਾ ਗਿਆ।
ਇਸ ਮੌਕੇ ਪ੍ਰੇਮ ਕੁਮਾਰ ਮਿੱਤਲ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮਹਾਂ ਨਾਟਕ ਮੁਕਾਬਲੇ ਨੂੰ ਸਿਰਫ਼ ਮੰਚ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ਰਾਹੀਂ ਵੀ ਬੇਹੱਦ ਵੱਡਾ ਪ੍ਰਤਿਕਰਮ ਮਿਲਿਆ। ਇਸ ਪ੍ਰੋਗਰਾਮ ਨੂੰ YouTube ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ 1,00,000 ਤੋਂ ਵੱਧ ਲੋਕਾਂ ਵੱਲੋਂ ਦੇਖਿਆ ਗਿਆ, ਜਿਸ ਨਾਲ ਮੁਹਿੰਮ ਦਾ ਸੁਨੇਹਾ ਹੋਰ ਵੱਡੇ ਪੱਧਰ ‘ਤੇ ਪਹੁੰਚਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਰਾਹੀਂ ਹੀ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੰਗਲ ਤੋਂ ਬਚਾ ਸਕਦੇ ਹਾਂ ਅਤੇ ਇਸ ਲੜਾਈ ਵਿੱਚ ਸਮੂਹ ਜਨਤਾ ਨੂੰ ਇਕੱਠੇ ਹੋਣਾ ਪਵੇਗਾ।
ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 15 ਟੀਮਾਂ ਨੇ ਭਾਗ ਲਿਆ, ਜਿੱਥੇ 450 ਵਿਦਿਆਰਥੀ, 300 ਅਧਿਆਪਕ ਅਤੇ ਸਕੂਲ ਮੁਖੀ, 100 ਨੰਬਰਦਾਰ, 100 ਸਰਪੰਚ ਅਤੇ 50 ਤੋਂ ਵੱਧ ਕੋਆਰਡੀਨੇਟਰ ਦਰਸ਼ਕਾਂ ਵਜੋਂ ਹਾਜ਼ਰ ਸਨ।
ਜੇਤੂ ਟੀਮਾਂ — ਸਕੂਲ ਆਫ ਐਮੀਨੈਂਸ ਮੋਰਿੰਡਾ, ਸੀ.ਸੈ.ਸ.ਸ. ਫੂਲਪੁਰ ਗਰੇਵਾਲ, ਸੀ.ਸੈ.ਸ.ਸ. ਘਨੌਲੀ, ਸੀ.ਸੈ.ਸ.ਸ. ਡੱਲਾ ਅਤੇ ਸੀ.ਸੈ.ਸ ਝੱਜ।
ਉਨ੍ਹਾਂ ਨੇ ਇਸ ਅਭਿਆਨ ਵਿੱਚ ਸਰਗਰਮ ਭਾਗੀਦਾਰੀ ਲਈ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਦੱਸਿਆ ਇਹ ਟੀਮਾਂ 15 ਅਗਸਤ ਨੂੰ ਜ਼ਿਲ੍ਹਾ ਅਤੇ ਸਬ-ਡਿਵਿਜ਼ਨ ਪੱਧਰ ਦੇ ਸਮਾਗਮਾਂ ਵਿੱਚ ਨਸ਼ਿਆਂ ਵਿਰੁੱਧ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਜਾਗਰੂਕ ਕਰਨ ਅਤੇ ਸਹੁੰ ਚੁੱਕਵਾਉਣਗੀਆਂ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ (ਆਈ.ਏ.ਐੱਸ) ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਮੈਡਮ ਚੰਦਰ ਜੋਤੀ ਸਿੰਘ (ਆਈ.ਏ.ਐੱਸ), ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ (SSP) ਗੁਨੀਤ ਸਿੰਘ (ਆਈ.ਪੀ.ਐੱਸ), ਐਸ.ਡੀ.ਐੱਮ ਸੰਜੀਵ ਕੁਮਾਰ, ਹਰਪ੍ਰੀਤ ਸਿੰਘ ਕਾਹਲੋਂ, ਚੇਅਰਮੈਨ ਰਾਜਕੁਮਾਰ, ਗੁਰਮੀਤ ਸਿੰਘ ਖੁਰਾਣਾ, ਤੇਜ਼ਿੰਦਰ ਸਿੰਘ ਬਾਜ਼, ਅਤੁਲ ਕੁਮਾਰ, ਅਮਨਦੀਪ ਕੌਰ, ਓਮ ਪ੍ਰਕਾਸ਼ ਅਤੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
Ropar News
Follow up on Facebook Page
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ
ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।
👇👇 ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।