English and Social Studies Fair organized in a grand manner at Government Girls Senior Secondary School Nangal
ਨੰਗਲ, 16 ਅਕਤੂਬਰ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿੱਚ ਅੱਜ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਮੇਲਾ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ਼੍ਰੀ ਵਿਜੇ ਬੰਗਲਾ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
ਮੇਲੇ ਦੌਰਾਨ ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਸਮਾਜਿਕ ਵਿਸ਼ਿਆਂ ਨਾਲ ਸਬੰਧਿਤ ਪ੍ਰਦਰਸ਼ਨੀਆਂ, ਮਾਡਲਾਂ, ਭਾਸ਼ਣਾਂ ਅਤੇ ਵੱਖ–ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਤੇ ਮੈਡਮ BRC ਬੰਧਨਾ ਨੇ ਖ਼ਾਸ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਕ ਸ਼ਬਦਾਂ ਨਾਲ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਵਿਦਿਆਰਥੀਆਂ ਵਿੱਚ ਸਿੱਖਣ ਪ੍ਰਤੀ ਰੁਚੀ ਵਧਾਉਣ ਅਤੇ ਸਮੂਹਿਕ ਵਿਕਾਸ ਲਈ ਮਹੱਤਵਪੂਰਨ ਹੁੰਦੇ ਹਨ।
ਇਸ ਮੌਕੇ ਸਕੂਲ ਦੀਆਂ ਮੈਡਮ ਮੰਜੁਸ਼ਾ, ਰਣਦੀਪ ਕੌਰ, ਚੰਦਰਕਾਂਤਾ, ਪੂਨਮ, ਰੇਨੂੰ ਗੁਪਤਾ, ਰੁਚਿਕਾ, ਨਵਦੀਪ ਅਤੇ ਹੋਰ ਸਟਾਫ ਮੈਂਬਰ ਹਾਜ਼ਿਰ ਸਨ, ਜਿਨ੍ਹਾਂ ਨੇ ਮੇਲੇ ਦੀ ਸਫ਼ਲਤਾ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ। ਸਕੂਲ ਪ੍ਰਿੰਸੀਪਲ ਸ਼੍ਰੀ ਵਿਜੇ ਬੰਗਲਾ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਦੇ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ–ਵਿਸ਼ਵਾਸ ਅਤੇ ਗਿਆਨ ਵਧਾਉਣ ਵਿੱਚ ਮੀਲ–ਪੱਥਰ ਸਾਬਤ ਹੁੰਦੇ ਹਨ।
Follow us on Facebook
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।



















