Awareness Program Organized at Government Girls Senior Secondary School, Sri Anandpur Sahib
ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਦੀ ਨਿਗਰਾਨੀ ਹੇਠ ਅੱਜ ਕਰੋਪ ਵੇਸਟ ਮੈਨੇਜਮੈਂਟ ਵਿਸ਼ੇ ‘ਤੇ ਪੇਂਟਿੰਗ, ਸਲੋਗਨ ਅਤੇ ਲੇਖ ਮੁਕਾਬਲੇ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਫ਼ਾਈ, ਵਾਤਾਵਰਣ ਸੰਭਾਲ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ।
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਡਾ. ਅਪਰਨਾ (ਪ੍ਰੋਫੈਸਰ, ਜੰਤੂ ਵਿਗਿਆਨ ਵਿਭਾਗ) ਅਤੇ ਸ੍ਰੀਮਤੀ ਮਨਪ੍ਰੀਤ ਕੌਰ (ਡੈਮੋਂਸਟ੍ਰੇਟਰ, ਹੋਮ ਸਾਇੰਸ) ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਪਰਾਲੀ ਸਾੜਨ ਨਾਲ ਹਵਾ ਵਿਸ਼ੈਲੀ ਬਣ ਜਾਂਦੀ ਹੈ, ਜਿਸ ਨਾਲ ਸਿਹਤ ‘ਤੇ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਖਾਦ ਵਜੋਂ ਵਰਤਣਾ ਇੱਕ ਸਮਝਦਾਰ ਤੇ ਵਿਗਿਆਨਕ ਕਦਮ ਹੈ, ਜੋ ਵਾਤਾਵਰਣ ਦੀ ਰੱਖਿਆ ਵਿੱਚ ਯੋਗਦਾਨ ਪਾਉਂਦਾ ਹੈ।
ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਿਦਿਆਰਥੀ ਸਮਾਜ ਦੇ ਭਵਿੱਖ ਹਨ, ਇਸ ਲਈ ਉਨ੍ਹਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਜਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਪ੍ਰਕਿਰਤੀ ਨਾਲ ਸਾਂਝ ਪਾਈਏ ਅਤੇ ਸਾਫ਼–ਸੁਥਰੇ ਤਰੀਕੇ ਅਪਣਾਈਏ ਤਾਂ ਸਾਡਾ ਭਵਿੱਖ ਹੋਰ ਸੁਨਿਹਰਾ ਹੋਵੇਗਾ।
ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਮੈਡਮ ਨਰੇਸ਼ ਰਾਣੀ, ਮੈਡਮ ਅਨਾਮਿਕਾ ਸ਼ਰਮਾ, ਲੈਕਚਰਾਰ ਸ਼੍ਰੀ ਜੇ.ਪੀ. ਸਿੰਘ ਸਮੇਤ ਸਕੂਲ ਦਾ ਪੂਰਾ ਸਟਾਫ਼ ਮੌਜੂਦ ਸੀ।
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।


















