ਸ੍ਰੀ ਅਨੰਦਪੁਰ ਸਾਹਿਬ 07 ਨਵੰਬਰ : ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਡਾ.ਅਮਰਪਾਲ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾ ਰਹੇ ਹਨ।
ਇਸ ਸੈਮੀਨਾਰ ਵਿੱਚ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਸਿੱਖਿਆਵਾਂ ਤੇ ਸ਼ਹਾਦਤ ਬਾਰੇ ਜਾਣੂ ਕਰਵਾਉਣਾ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨਾ ਸੀ।
ਇਹ ਸੈਮੀਨਾਰ ਕਰਵਾਉਣ ਲਈ ਸਥਾਨ ਦੀ ਚੋਣ ਕਰਨਾ ਇੱਕ ਵਿਸ਼ੇਸ਼ ਕੇਂਦਰ ਸੀ ਕਿਉਂਕਿ ਇਹ ਸੈਮੀਨਾਰ ਸੀਸ ਮਾਰਗ ਦੇ ਰਸਤੇ ਵਿੱਚ ਪੈ਼ਦੇ ਪੜ੍ਹਾਅ ਦੇ ਨਜ਼ਦੀਕੀ ਸਕੂਲਾਂ ਵਿੱਚ ਕਰਵਾਏ ਗਏ ਤਾਂ ਜੋ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਮਾਤਾ ਗੁਜਰੀ ਜੀ ਦੇ ਜੀਵਨ ਦੇ ਨਾਲ-ਨਾਲ ਸੀਸ ਮਾਰਗ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਜਾ ਸਕੇ ।
ਸ.ਬੈਂਸ ਨੇ ਦੱਸਿਆ ਕਿ ਸੀਸ ਮਾਰਗ ਤੇ ਸਭ ਤੋਂ ਪਹਿਲਾਂ ਪੜਾਅ ਗੁਰਦੁਆਰਾ ਨਾਭਾ ਸਾਹਿਬ ਦੇ ਨਜ਼ਦੀਕ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਸੋਢੀਆਂ ਵਿਖੇ ਕਰਵਾਇਆ ਗਿਆ। ਦੂਜਾ ਸੈਮੀਨਾਰ ਸਕੂਲ ਆਫ ਐਮੀਨੈਂਸ, ਸ਼੍ਰੀ ਕੀਰਤਪੁਰ ਸਾਹਿਬ ਵਿਖੇ ਅਤੇ ਤੀਜਾ ਸੈਮੀਨਾਰ ਪੀ.ਐਂਮ ਸ਼੍ਰੀ ਗ.ਸ.ਸ. (ਕੰ) ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਤੋਂ ਬਾਅਦ ਮੁੱਖ ਭਾਸ਼ਣ ਅਜੀਤ ਸਿੰਘ ਖਮਾਣੋ, ਹੈੱਡ ਗ੍ਰੰਥੀ ਕਲਗੀਧਰ ਗੁਰਦੁਆਰਾ ਸਾਹਿਬ ਖੰਨਾ ਅਤੇ ਅਮਨਦੀਪ ਕੌਰ ਵੱਲੋਂ ਦਿੱਤੇ ਗਏ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਹੀ ਸ਼ਾਂਤ ਮਈ ਢੰਗ ਨਾਲ ਵਿਚਾਰਾਂ ਨੂੰ ਸੁਣਿਆ। ਬੁਲਾਰਿਆ ਵੱਲੋਂ ਗੁਰੂ ਸਾਹਿਬ ਅਤੇ ਮਾਤਾ ਜੀ ਦੀ ਜੀਵਨ ਯਾਤਰਾ ਤੇ ਜੋ ਚਾਨਣਾ ਪਾਇਆ ਉਸ ਨੇ ਵਿਦਿਆਰਥੀਆਂ ਤੇ ਬਹੁਤ ਪ੍ਰਭਾਵ ਪਾਇਆ।
English News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।





















