Cabinet Minister Tarunpreet Singh Sondh to Hoist National Flag on Republic Day
ਰੂਪਨਗਰ, 24 ਜਨਵਰੀ: 77ਵੇਂ ਗਣਤੰਤਰਤਾ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਵਲੋਂ ਨਿਭਾਈ ਗਈ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਵਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਸ਼੍ਰੀ ਜਤਿੰਦਰ ਚੌਹਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਸਰਕਾਰੀ ਕਾਲਜ ਦੇ ਐਨ.ਸੀ.ਸੀ. ਕੈਡੀਡਿਟ, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਉਪਰੰਤ ਸ਼੍ਰੀ ਅਦਿੱਤਿਆ ਡਚਲਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੀ ਬਣਦੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਐੱਸਪੀ ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।

















