ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ

Rupnagar Mega Employment Fair 2026: 17 Companies Offer 1,150 Job Opportunities at Government College

ਰੂਪਨਗਰ, 17 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਅੱਜ 18 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। 

ਇਸ ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 17 ਨਾਮੀ ਪ੍ਰਾਈਵੇਟ ਕੰਪਨੀਆਂ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਨ ਫਾਰਮਾ, ਐਕਸਿਸ ਬੈਂਕ, ਚੀਮਾ ਬੁਆਇਲਰਜ਼, ਅਲੀਨਾ ਆਟੋ, ਐੱਚ.ਡੀ.ਐੱਫ.ਸੀ, ਟੀ.ਡੀ.ਐੱਸ ਮੈਨੇਜਮੈਂਟ, ਪੇ.ਟੀ.ਐਮ, ਹਿਮਾਲਿਆ ਵੈਲਨੈੱਸ, ਆਰ.ਐਸ ਮੈਨਪਾਵਰ, ਪਰੋਟਾਕ ਸਲਿਊਸ਼ਨ, ਏਰੀਅਰ ਟੈਲੀਕਾਮ, ਸੈਟਿਨ ਕਰੈਡਿਟ ਕੇਅਰ, ਏਜ਼ਾਈਲ ਹਰਬਲ, ਯੂਨੀਵਰਸਲ ਇੰਟਰਨੈਸ਼ਨਲ, ਐਲ.ਆਈ.ਸੀ ਬੀਮਾ ਸਖੀ ਅਤੇ ਮੈਗਨੀਫਾਇੰਗ ਹੈਲਥ ਹਰਬਲਜ਼ ਸਲਿਊਸ਼ਨਜ਼ ਪ੍ਰਾਈਵੇਟ ਲਿਮਟਡ ਆਦਿ ਕੰਪਨੀਆਂ ਵੱਲੋਂ ਕੁੱਲ ਲਗਭਗ 1150 ਖਾਲੀ ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਜਿਸ ਵਿੱਚ ਦਸਵੀਂ, ਬਾਰਵੀਂ, ਆਈ.ਟੀ.ਆਈ, ਡਿਪਲੋਮਾ, ਗ੍ਰੈਜੂਏਸ਼ਨ ਪਾਸ ਉਮੀਦਵਾਰ ਭਾਗ ਲੈ ਸਕਦੇ ਹਨ। 

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਰਿਲੇਸ਼ਨਸ਼ਿਪ ਅਫਸਰ, ਵੈਲਡਰ, ਫਿਟਰ, ਇਲੈਕਟ੍ਰੀਸ਼ਨ, ਟਰਨਰ, ਮਸ਼ੀਨਿਸਟ, ਸੀ.ਐਨ.ਸੀ ਓਪ੍ਰੇਟਰ, ਵੀ.ਐਮ.ਸੀ ਓਪ੍ਰੇਟਰ, ਡ੍ਰਿਲ ਮੈਨ, ਸ਼ੀਟ ਮੈਟਲ ਓਪ੍ਰੇਟਰ, ਹੈਲਪਰ, ਅਸਿਸਟੈਂਟ ਮੈਨੇਜਰ, ਮੀਟਰ ਰੀਡਰ, ਫੀਲਡ ਸੇਲਜ਼ ਐਗਜ਼ੀਕਿਊਟਿਵ, ਸੀਨੀਅਰ ਸੇਲ ਐਗਜ਼ੀਕਿਊਟਿਵ, ਐਚ.ਆਰ.ਐਡਮਿਨ, ਅਕਾਊਂਟੈਂਟ, ਡਿਲੀਵਰੀ ਅਕਾਊਂਟੈਂਟ, ਟੈਲੀਕਾਲਰ, ਐਮ.ਆਈ.ਐਸ ਐਗਜ਼ੀਕਿਊਟਿਵ, ਲੋਨ ਅਫਸਰ, ਵੈਲਨੈਸ ਅਡਵਾਈਜ਼ਰ ਆਦਿ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 18 ਤੋਂ 50 ਸਾਲ ਤੱਕ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਯੋਗਤਾ ਅਤੇ ਤਜ਼ਰਬੇ ਦੇ ਅਧਾਰ ਤੇ ਤਨਖਾਹ ਅਤੇ ਹੋਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਅੱਜ 18 ਫਰਵਰੀ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਆਪਣੇ ਵਿੱਦਿਅਕ ਸਰਟੀਫਿਕੇਟ ਅਤੇ ਬਾਇਓ-ਡਾਟਾ ਨਾਲ ਲੈਕੇ ਇੰਟਰਵਿਊ ਦੇਣ ਲਈ ਪਹੁੰਚ ਸਕਦੇ ਹਨ। 

ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਸਰਕਾਰੀ ਅਦਾਰਿਆਂ ਵੱਲੋਂ ਵੀ ਸਟਾਲਾਂ ਵੀ ਲਗਾਈਆਂ ਜਾਣਗੀਆਂ। ਸਵੈ-ਰੋਜ਼ਗਾਰ ਜਾਂ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਸਰਕਾਰੀ ਕਰਜ਼ਾ ਸਹੂਲਤਾਵਾਂ ਦਾ ਲਾਭ ਲੈਣ ਦੇ ਚਾਹਵਾਨ ਉਮੀਦਵਾਰ ਵੀ ਇਸ ਮੌਕੇ ਦਾ ਜ਼ਰੂਰ ਲਾਭ ਉਠਾਉਣ। 

ਉਨ੍ਹਾਂ ਦੱਸਿਆ ਕਿ ਕਿਸੇ ਵੀ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

 District Ropar News – Facebook

District Ropar News

CLICK HERE: All Classes Study Material 2025-26

Leave a Comment

Your email address will not be published. Required fields are marked *

Scroll to Top