Mega PTM 2026: Annual Results Declared at GGSSS Sri Anandpur Sahib
ਸ੍ਰੀ ਅਨੰਦਪੁਰ ਸਾਹਿਬ, 28 ਮਾਰਚ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ Mega PTM ਦੌਰਾਨ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਰਹੀ ਅਤੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਬਾਰੇ ਅਧਿਆਪਕਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ।
ਇਹ Mega PTM ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤੀ ਗਿਆ। ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ, ਹਾਜ਼ਰੀ ਅਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਪ੍ਰਿੰਸੀਪਲ ਨੀਰਜ ਕੁਮਾਰ ਨੀਰਜ ਵਰਮਾ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਹਿਭਾਗੀ ਬਣਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ Mega PTM ਵਰਗੇ ਉਪਰਾਲੇ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਦੇ ਹਨ।
ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਦਾਰ ਕੁਲਦੀਪ ਸਿੰਘ ਬੰਗਾ, ਜਗਮੋਹਨ ਕੌਰ, ਸਮੀਤਾ ਸੋਨੀ, ਹਰਪ੍ਰੀਤ ਕੌਰ, ਗੁਰਮੀਤ ਕੌਰ, ਮੀਨਾ ਦੇਵੀ ਅਤੇ ਮਨਦੀਪ ਕੌਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਇਸ ਦੇ ਨਾਲ ਹੀ ਸਕੂਲ ਦੇ ਸਟਾਫ ਵਿੱਚ ਮਨਦੀਪ ਕੌਰ, ਅਨਾਮਿਕਾ ਸ਼ਰਮਾ, ਮੀਨਾ ਕੁਮਾਰੀ, ਲਲਿਤਾ ਕੁਮਾਰੀ, ਨੀਰਜ ਕੁਮਾਰੀ, ਪੁਸ਼ਪਾ ਦੇਵੀ, ਰੇਨੂੰ ਬਾਲਾ, ਸੁਨੀਤਾ ਰਾਣੀ, ਰਕਵਿਤਾ ਬੇਦੀ, ਸੁਮਨ ਚਾਂਦਲਾ, ਪੂਜਾ ਰਾਣੀ, ਬਲਜੀਤ ਕੌਰ, ਪਰਮਿੰਦਰ ਕੌਰ, ਬੀਨਾ ਕੁਮਾਰੀ, ਜਗਦੀਪ ਕੌਰ, ਸਿਮਰਨਜੀਤ ਕੌਰ, ਜਰਨੈਲ ਸਿੰਘ, ਅਸ਼ੋਕ ਕੁਮਾਰ ਅਤੇ ਰਣਜੀਤ ਸਿੰਘ ਭੱਠਲ ਸਮੇਤ ਸਮੂਹ ਸਟਾਫ ਮੌਜੂਦ ਰਿਹਾ।
ਅਖੀਰ ਵਿੱਚ ਸਮੂਹ ਸਕੂਲ ਸਟਾਫ਼ ਵੱਲੋਂ ਦੱਸਿਆ ਗਿਆ ਕਿ ਸਲਾਨਾ ਨਤੀਜੇ ਰਾਹੀਂ ਵਿਦਿਆਰਥੀਆਂ ਦੀ ਮਿਹਨਤ ਦਾ ਮੁਲਾਂਕਣ ਕੀਤਾ ਗਿਆ ਹੈ ਅਤੇ ਆਉਣ ਵਾਲੇ ਸੈਸ਼ਨ ਲਈ ਹੋਰ ਵਧੀਆ ਪ੍ਰਦਰਸ਼ਨ ਦੀ ਉਮੀਦ ਜਤਾਈ ਗਈ।


















