
ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਤਮੰਨਾ ਨੇ ਮਾਰੀ ਬਾਜ਼ੀ, 100% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ
ਚੰਡੀਗੜ੍ਹ, ਅਪ੍ਰੈਲ 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ (ਰੈਗੂਲਰ) ਦੇ ਫਰਵਰੀ 2026 ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਪ੍ਰੀਖਿਆ ਵਿੱਚ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ 100 ਫੀਸਦੀ ਨਤੀਜੇ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।
ਤਮੰਨਾ, ਜੋ ਕਿ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਵਿਦਿਆਰਥਣ ਹੈ, ਨੇ ਆਪਣੀ ਇਸ ਉਪਲਬਧੀ ਨਾਲ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਦੂਜੇ ਸਥਾਨ ‘ਤੇ ਜਪਨੀਤ ਕੌਰ ਰਹੀ, ਜਿਸਨੇ 600 ਵਿੱਚੋਂ 598 ਅੰਕ (99.67%) ਪ੍ਰਾਪਤ ਕੀਤੇ। ਉਹ ਸਰਕਾਰੀ ਮਿਡਲ ਸਕੂਲ, ਅਰਕਵਾਸ (ਸੰਗਰੂਰ) ਦੀ ਵਿਦਿਆਰਥਣ ਹੈ। ਇਸੇ ਤਰ੍ਹਾਂ ਤੀਜੇ ਸਥਾਨ ‘ਤੇ ਜਸ਼ਨਦੀਪ ਕੌਰ ਨੇ ਵੀ 598 ਅੰਕ (99.67%) ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਾਬਤ ਦਿੱਤਾ। ਜਸ਼ਨਦੀਪ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਨਾਲ ਸੰਬੰਧਿਤ ਹੈ।
ਇਨ੍ਹਾਂ ਵਿਦਿਆਰਥੀਆਂ ਦੀ ਇਸ ਕਾਮਯਾਬੀ ਨਾਲ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
















