ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ, harpal singh cheema
ਨੰਗਲ 19 ਅਪ੍ਰੈਲ: ਐਡਵੋਕੇਟ ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਵਿੱਤ, ਟ੍ਰਾਂਸਪੋਰਟ, ਕਰ ਤੇ ਆਬਕਾਰੀ ਵਿਭਾਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ ਦਰਸਾਏ ਮਾਰਗ ਤੇ ਚੱਲ ਰਹੀ ਹੈ।

FB IMG 1776653653796

ਸਰਕਾਰ ਬਣਨ ਦੇ ਨਾਲ ਹੀ ਹਰ ਸਰਕਾਰੀ ਦਫਤਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ। ਵਿੱਤ ਮੰਤਰੀ ਨੇ ਸਭ ਤੋ ਪਹਿਲਾ ਬਾਬਾ ਸਾਹਿਬ ਨੂੰ ਸ਼ਰਧਾਂ ਤੇ ਸਤਿਕਾਰ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਨੇ ਉੱਚ ਯੋਜਤਾ ਪ੍ਰਾਪਤ ਕੀਤੀ। ਉਨ੍ਹਾਂ 32 ਡਿਗਰੀਆਂ 4 ਪੀ.ਐਚ.ਡੀ ਦੀਆਂ ਡਿਗਰੀਆਂ ਸਨ, ਉਹ ਹਮੇਸ਼ਾ ਵਿੱਦਿਆ ਦੇ ਪ੍ਰਸਾਰ ਲਈ ਯਤਨਸ਼ੀਲ ਰਹੇ। ਅੱਜ ਦਾ ਸਮਾਜ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੀਕ ਹੈ।

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ
ਅੱਜ ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜੈਯੰਤੀ ਮੌਕੇ ਆਯੋਜਿਤ ਸਿੱਖਿਆ ਸੰਕਲਪ ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿਲ-2026’ ਤੇ ਰਾਜਪਾਲ ਵੱਲੋਂ ਦਸ਼ਤਖਤ ਕਰਨ ਨਾਲ ਸਾਡੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸ਼ਜਾਂ ਦੇਣ ਦਾ ਰਾਹ ਪੱਧਰਾਂ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ 700 ਵਿਦਿਆਰਥੀ ਸਿਖਲਾਈ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪਵਿੱਤਰ ਦਿਹਾੜਾ ਸੂਬੇ ਭਰ ਵਿੱਚ ਬਹੁਤ ਹੀ ਸ਼ਰਧਾਂ ਨਾਲ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਪੰਜਾਬ ਦਾ ਉਹ ਹਲਕਾ ਹੈ ਜਿੱਥੇ ਸੂਬੇ ਵਿੱਚ ਸਭ ਤੋ ਵੱਧ ਵਿਕਾਸ ਲਈ ਫੰਡ ਉਪਲੱਬਧ ਕਰਵਾਇਆ ਗਿਆ ਹੈ।

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ
ਸ.ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕਾ ਪੰਜਾਬ ਦਾ ਤੀਜਾ ਸਭ ਤੋ ਵੱਧ ਗ੍ਰਾਟਾਂ ਲੈਣ ਵਾਲਾ ਹਲਕਾ ਹੈ, ਜਿੱਥੇ ਪੁਲ, ਸੜਕਾਂ, ਸਕੂਲ ਤੇ ਹਰ ਤਰਾਂ ਦੇ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ।

FB IMG 1776618174173

ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਦਾ ਨਕਸ਼ਾ ਬਦਲਿਆ ਗਿਆ। ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਹੀ 100 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਕੂਲਾਂ ਦੇ ਵਿਕਾਸ ਲਈ ਖਰਚ ਕੀਤੀ ਗਈ ਹੈ, ਜਿਸ ਨਾਲ ਆਧੁਨਿਕ ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਸਹੂਲਤਾਂ ਮੁਹੱਈਆ ਹੋਈਆਂ ਹਨ।

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਲਾਗੂ ਕਰ ਰਹੀ ਹੈ, ਜਿਵੇਂ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਮਹਿਲਾਵਾਂ ਲਈ ਮਾਵਾ ਧੀਆ ਸਤਿਕਾਰ ਯੋਜਨਾ ਸੁਰੂ ਕੀਤੀ ਗਈ ਹੈ। ਉਨ੍ਹਾਂ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ਉੱਪਰ ਜ਼ੋਰ ਦਿੰਦਿਆਂ ਲੋਕਾਂ ਨੂੰ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ।

IMG 20260419 WA0054 IMG 20260419 WA0002 20260419 142816

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸਿਧਾਂਤਾਂ ’ਤੇ ਚੱਲਦਿਆਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦਫਤਰ ਵਿੱਚ ਅਨੁਸੂਚਿਤ ਵਰਗ ਲਈ ਰਾਖਵਾਕਰਨ ਲਾਗੂ ਕੀਤਾ ਹੈ ਤੇ ਅੱਜ 60 ਦੇ ਕਰੀਬ ਕਾਨੂੰਨੀ ਅਧਿਕਾਰੀ ਸੇਵਾਵਾਂ ਦੇ ਰਹੇ ਹਨ।

ਨੰਗਲ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਖਿਆ ਸੰਕਲਪ ਪ੍ਰੋਗਰਾਮ ਆਯੋਜਿਤ

Leave a Comment

Your email address will not be published. Required fields are marked *

Scroll to Top