ਪੰਜਾਬ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Punjab Schools Closed for Summer Vacation from June 1 to June 30, 2026

Punjab Schools Closed for Summer Vacation from June 1 to June 30, 2026

ਚੰਡੀਗੜ੍ਹ, 30 ਮਈ 2026: ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੂਨ 2026 ਤੋਂ 30 ਜੂਨ 2026 ਤੱਕ ਸਕੂਲ ਬੰਦ ਰਹਿਣਗੇ।

ਇਹ ਹੁਕਮ ਸੋਨਾਲੀ ਗਿਰਿ, ਆਈ.ਏ.ਐਸ., ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਵੱਲੋਂ 30 ਮਈ 2026 ਨੂੰ ਜਾਰੀ ਕੀਤਾ ਗਿਆ। ਹੁਕਮ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

Punjab Schools Closed for Summer Vacation from June 1 to June 30, 2026

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ (ਏਡਿਡ) ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਣਗੇ। ਇਸ ਫੈਸਲੇ ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਜੇਕਰ ਸਥਿਤੀ ਵਿੱਚ ਕੋਈ ਤਬਦੀਲੀ ਆਉਂਦੀ ਹੈ ਤਾਂ ਸਰਕਾਰ ਵੱਲੋਂ ਅਗਲੇ ਹੁਕਮ ਜਾਰੀ ਕੀਤੇ ਜਾਣਗੇ।

Summer vacation homework download
Summer vacation homework download

 Ropar News 

Follow up on Facebook Page

Leave a Comment

Your email address will not be published. Required fields are marked *

Scroll to Top