
ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੁਝ ਨਵੇਂ ਅਤੇ ਦੂਰਦਰਸ਼ੀ ਉਪਰਾਲਿਆਂ ਵਿੱਚੋਂ ਇੱਕ ਹੈ ‘ਸਕੂਲ ਆਫ ਐਮੀਨੈਂਸ’ ਪ੍ਰੋਜੈਕਟ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ। ਇਸ ਪ੍ਰੋਜੈਕਟ ਦਾ ਮੂਲ ਉਦੇਸ਼ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦੇ ਕੇ ਵਿਦਿਆਰਥੀਆਂ ਦਾ ਸੰਪੂਰਨ ਵਿਕਾਸ ਕਰਨਾ ਹੈ।

ਇਹ ਪ੍ਰੋਜੈਕਟ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਪ੍ਰਦਾਨ ਕਰਦੇ ਹੋਏ ਉਨ੍ਹਾਂ ਨੂੰ ਅਕਾਦਮਿਕ, ਸਾਂਸਕ੍ਰਿਤਿਕ, ਸਵੈ-ਨਿਰਭਰ ਅਤੇ ਪ੍ਰੋਫੈਸ਼ਨਲ ਖੇਤਰਾਂ ਵਿੱਚ ਆਗੂ ਬਣਾਉਣ ਵੱਲ ਇੱਕ ਵੱਡਾ ਕਦਮ ਹੈ।
ਸਕੂਲ ਆਫ ਐਮੀਨੈਂਸ ਪ੍ਰੋਜੈਕਟ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਹ ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ ਤੇ ਅਤੇ ਅਕਾਦਮਿਕ ਪੱਖੋਂ ਵਿਕਸਤ ਕਰਕੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦਾ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਸਿਰਫ ਸਿੱਖਿਆ ਦੀ ਪੇਸ਼ਕਾਰੀ ਦੇ ਢੰਗ ਨੂੰ ਵਧੀਆ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸਮਾਜਿਕ ਸੂਝਬੂਝ ਅਤੇ ਅੰਦਰੂਨੀ ਸਮਰੱਥਾ ਨਾਲ ਸੰਪੂਰਨ ਵਿਅਕਤੀ ਬਣਾਉਣਾ ਹੈ।

ਇਸ ਦੇ ਨਾਲ ਹੀ ਸਿੱਖਿਆ ਦੇ ਨਵੇਂ ਮਿਆਰ ਸਥਾਪਤ ਕਰਦੇ ਹੋਏ ਵਿਦਿਆਰਥੀਆਂ ਨੂੰ ਜੁਬਾਨੀ ਅਤੇ ਪ੍ਰੈਕਟਿਕਲ ਦੋਵੇਂ ਸਿੱਖਿਆ ਵਿੱਚ ਮਾਹਰ ਬਣਾਉਣਾ ਵੀ ਇਸ ਦੀ ਪ੍ਰਾਥਮਿਕਤਾ ਹੈ।

ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਨੇ ਇਸ ਪ੍ਰੋਜੈਕਟ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ ਹੈ। ਵਿਦਿਆਰਥੀਆਂ ਲਈ ਸਮਾਰਟ ਕਲਾਸਰੂਮ, ਸਾਇੰਸ ਲੈਬ, ਸਵੀਮਿੰਗ ਪੂਲ, ਅਤੇ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਦਾ ਨਤੀਜਾ ਇਹ ਹੈ ਕਿ ਹੁਣ ਵਿਦਿਆਰਥੀ ਸਿੱਖਣ ਦੀ ਪ੍ਰਕਿਰਿਆ ਵਿੱਚ ਹੋਰ ਵੀ ਆਤਮ ਨਿਰਭਰ ਅਤੇ ਵਧੀਆ ਪਹੁੰਚ ਵਾਲੇ ਬਣ ਸਕਣਗੇ। ਸਮਾਰਟ ਕਲਾਸਰੂਮ ਅਤੇ ਸਾਇੰਸ ਲੈਬਾਂ ਵਰਗੀਆਂ ਸਹੂਲਤਾਂ ਨਾ ਸਿਰਫ ਵਿਦਿਆਰਥੀਆਂ ਦੇ ਝੁਕਾਅ ਨੂੰ ਵਧਾਉਣਗੀਆਂ, ਸਗੋਂ ਉਨ੍ਹਾਂ ਦੀਆਂ ਪ੍ਰੈਕਟਿਕਲ ਸਿੱਖਣ ਦੀਆਂ ਯੋਗਤਾਵਾਂ ਵਿੱਚ ਵੀ ਵਾਧਾ ਕਰਨਗੀਆਂ।

ਇਹ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਦਾ ਆਦਰਸ਼ ਮਾਡਲ ਬਣੇਗਾ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਇਸ ਪ੍ਰੋਜੈਕਟ ਦਾ ਇੱਕ ਹੋਰ ਮਹੱਤਵਪੂਰਨ ਪੱਖ ਹੈ । ਸਰਕਾਰ ਨੇ ਇਹ ਸਹੂਲਤਾਂ ਮੁਹੱਈਆ ਕਰਵਾ ਕੇ ਸਬੂਤ ਦਿੱਤਾ ਹੈ ਕਿ ਉਹ ਇਸ ਸਿੱਖਿਆ ਪ੍ਰਣਾਲੀ ਰਾਹੀ ਸੂਬੇ ਦੇ ਬੱਚਿਆ ਨੂੰ ਪੂਰੀ ਤਰ੍ਹਾਂ ਸਮਰੱਥ ਬਣਾਉਣ ਦੇ ਸੱਚੇ ਹੱਕ ਵਿੱਚ ਹੈ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੁਕਾਵਟ-ਮੁਕਤ ਵਾਤਾਵਰਣ ਦੇਣ ਲਈ ਦੋਸਤਾਨਾ ਟਾਇਲਟ, ਵਿਸ਼ੇਸ਼ ਫਰਨੀਚਰ, ਅਤੇ ਬਰੇਲ ਸੰਕੇਤ ਵਰਗੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਨਾਲ ਵਿਦਿਆਰਥੀ ਆਪਣੀਆਂ ਵਿਸ਼ੇਸ਼ ਲੋੜਾਂ ਦੇ ਬਾਵਜੂਦ ਹੋਰ ਬੱਚਿਆਂ ਨਾਲ ਇਕ ਸਮਾਨ ਅਨੁਭਵ ਪ੍ਰਾਪਤ ਕਰਨਗੇ ਅਤੇ ਆਤਮ ਵਿਸ਼ਵਾਸ ਨਾਲ ਭਰਪੂਰ ਹੋਣਗੇ।

ਸਕੂਲ ਆਫ ਐਮੀਨੈਂਸ ਦਾ ਇੱਕ ਹੋਰ ਖਾਸ ਪੱਖ ਇਹ ਹੈ ਕਿ ਇਹ ਪ੍ਰੋਜੈਕਟ ਪੂਰੀ ਤਰ੍ਹਾਂ ਵਾਤਾਵਰਣ ਨੂੰ ਸਮਰਪਿਤ ਹੈ। ਸਕੂਲਾਂ ਵਿੱਚ ਸੋਲਰ ਪੈਨਲ, ਐਲ.ਈ.ਡੀ. ਲਾਈਟਾਂ, ਪੌਸ਼ਟਿਕ ਬਗੀਚੀਆਂ, ਰਹਿੰਦ-ਖੂੰਹਦ ਪ੍ਰਬੰਧਨ, ਅਤੇ ਪਾਣੀ ਦੀ ਸੰਭਾਲ ਵਰਗੀਆਂ ਪ੍ਰਣਾਲੀਆਂ ਨੂੰ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਹ ਨਵੇਂ ਮਾਡਲ ਸਕੂਲ ਨਾ ਸਿਰਫ ਵਿਦਿਆਰਥੀਆਂ ਨੂੰ ਸਿੱਖਿਆ ਦੇਣਗੇ, ਸਗੋਂ ਉਨ੍ਹਾਂ ਵਿੱਚ ਵਾਤਾਵਰਣ ਸੰਭਾਲ ਦੇ ਪ੍ਰਤੀ ਬਚਪਨ ਤੋਂ ਹੀ ਸੂਝਬੂਝ ਪੈਦਾ ਕਰਨਗੇ। ਇਸ ਨਾਲ ਪਿੜੀਆਂ ਨੂੰ ਵਾਤਾਵਰਣ ਲਈ ਸਚੇ ਵਾਤਾਵਰਣ ਰੱਖਿਆਕਾਰੀ ਬਣਾਉਣ ਲਈ ਤਿਆਰ ਕੀਤਾ ਜਾਵੇਗਾ। ਇਹ ਪ੍ਰੋਜੈਕਟ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੀ ਮਹੱਤਵ ਦਿੰਦਾ ਹੈ। ਸਕੂਲਾਂ ਵਿੱਚ ਅੱਗ ਬੁਝਾਉਣ ਵਾਲੇ ਯੰਤਰ, ਅਲਾਰਮ ਸਿਸਟਮ, ਸੀਸੀਟੀਵੀ ਕੈਮਰੇ, ਅਤੇ ਐਮਰਜੈਂਸੀ ਨੰਬਰਾਂ ਵਾਲੇ ਡਿਸਪਲੇ ਬੋਰਡ ਉਪਲਬਧ ਕਰਵਾਏ ਗਏ ਹਨ। ਇਹ ਸਹੂਲਤਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਮਹਿਸੂਸ ਕਰਾਉਣ ਦੇ ਨਾਲ ਨਾਲ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਇੱਕ ਵਿਸ਼ਵਾਸ ਦਿੰਦੀਆਂ ਹਨ ਕਿ ਸਕੂਲਾਂ ਵਿੱਚ ਉਨ੍ਹਾਂ ਦੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਸਿੱਖਿਆ ਦੇ ਨਵੇਂ ਅਧਿਆਪਨ ਅਭਿਆਸ ਵੀ ਇਸ ਪ੍ਰੋਜੈਕਟ ਦੀ ਇੱਕ ਹੋਰ ਵਿਸ਼ੇਸ਼ਤਾ ਹਨ।

ਵਿਦਿਆਰਥੀਆਂ ਨੂੰ ਪ੍ਰੋਫੈਸ਼ਨਲ ਅਤੇ ਅਧਿਆਪਨ ਖੇਤਰਾਂ ਵਿੱਚ ਨਵੀਨਤਾਕਾਰੀ ਅਭਿਆਸਾਂ ਰਾਹੀਂ ਅੱਗੇ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੇਸ਼ੇਵਰ ਇਮਤਿਹਾਨਾਂ ਲਈ ਵਿਦਿਆਰਥੀਆਂ ਨੂੰ ਸਲਾਹ ਅਤੇ ਮਾਰਗਦਰਸ਼ਨ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੀ ਭਵਿੱਖੀ ਪੇਸ਼ਾਵਰ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰ ਸਕਣ।
ਇਸ ਪ੍ਰੋਜੈਕਟ ਦੀ ਇੱਕ ਹੋਰ ਮਹੱਤਵਪੂਰਨ ਵਿਸ਼ੇਸ਼ਤਾ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਹਨ। ਵਿਦਿਆਰਥੀਆਂ ਨੂੰ ਖੇਡਾਂ, ਸੱਭਿਆਚਾਰਕ ਕਾਰਜਾਂ, ਅਤੇ ਭਾਈਚਾਰਕ ਸ਼ਮੂਲੀਅਤ ਦੇ ਕਈ ਮੌਕੇ ਦਿੱਤੇ ਜਾਣਗੇ। ਇਹ ਵਿਸ਼ੇਸ਼ਤਾ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ, ਕਿਉਂਕਿ ਇਹ ਉਨ੍ਹਾਂ ਦੀ ਆਤਮ ਸੁਰੱਖਿਆ, ਜ਼ਿੰਮੇਵਾਰੀ, ਅਤੇ ਸਮਾਜਿਕ ਸੂਝਬੂਝ ਵਿੱਚ ਵਾਧਾ ਕਰੇਗੀ। ਸਰਕਾਰੀ ਸਕੂਲਾਂ ਨੂੰ ਮੁੜ ਉੱਚ ਪੱਧਰ ਦੇ ਵਿਦਿਆਕ ਕੇਂਦਰ ਵਜੋਂ ਸਥਾਪਤ ਕਰਨਾ ਵੀ ਇਸ ਪ੍ਰੋਜੈਕਟ ਦਾ ਮਹੱਤਵਪੂਰਨ ਹਿੱਸਾ ਹੈ। ਇਸ ਪ੍ਰੋਜੈਕਟ ਰਾਹੀਂ ਪੰਜਾਬ ਸਰਕਾਰ ਸਿਰਫ ਅਕਾਦਮਿਕ ਖੇਤਰ ਵਿੱਚ ਹੀ ਨਹੀਂ, ਸਗੋਂ ਸਮਾਜਕ ਖੇਤਰ ਵਿੱਚ ਵੀ ਇਕ ਵੱਡਾ ਪਦਮ ਚੁੱਕ ਰਹੀ ਹੈ। ਸਕੂਲ ਆਫ ਐਮੀਨੈਂਸ ਪ੍ਰੋਜੈਕਟ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਇੱਕ ਇਨਕਲਾਬੀ ਕਦਮ ਹੈ, ਜਿਸਦਾ ਸਿੱਧਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਫਲ ਪੇਸ਼ੇਵਰ ਅਤੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਰਾਹੀਂ 23 ਜਿਲਿਆਂ ਦੇ 117 ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਿੱਖਿਆ ਦੇਣ ਲਈ ਸਰੋਤ ਉਪਲਬਧ ਕਰਵਾਏ ਜਾ ਰਹੇ ਹਨ।
