ਦਿਵਿਆਂਗਾਂ ਲਈ ਉਮੀਦ ਦੀ ਕਿਰਣ – ਰੂਪਨਗਰ ਦੇ ਸਰਕਾਰੀ ਲੜਕੀਆਂ ਦੇ ਸਕੂਲ ‘ਚ ਰੈੱਡ ਕਰਾਸ ਅਸੈਸਮੈਂਟ ਕੈਂਪ

A ray of hope for the disabled - Red Cross Assessment Camp at Government Girls' School in Rupnagar
ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣ ਦੀ ਕੀਤੀ ਅਪੀਲ
ਰੂਪਨਗਰ, 08 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਰੂਪਨਗਰ ਵਲੋਂ ਮੈਸ ਵਰਧਮਾਨ ਕੰਪਨੀ ਲੁਧਿਆਣਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ ਦੇ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਲਗਾਉਣ ਲਈ ਅਸੈਸਮੈਂਟ ਕੈਂਪ 15 ਜੁਲਾਈ 2025 ਦਿਨ ਮੰਗਲਵਾਰ ਨੂੰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਰੂਪਨਗਰ ਵਿਖੇ ਲਗਾਇਆ ਜਾ ਰਿਹਾ ਹੈ।
ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੈਡੀਕਲ ਟੀਮ ਵਲੋਂ ਬਲੱਡ ਪ੍ਰੈੱਸ਼ਰ, ਸ਼ੂਗਰ ਅਤੇ ਈਸੀਜੀ ਚੈਕ ਕੀਤੇ ਜਾਣਗੇ। ਇਸ ਦੇ ਨਾਲ ਹੀ ਅਨੀਮਿਕ ਮਰੀਜਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਣਗੀਆਂ। 
ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੇ ਨਾਲ ਡਿਸਏਬਲਿਟੀ ਸਰਟੀਫਿਕੇਟ ਜਾਂ ਯੂਡੀ ਆਈਡੀ ਕਾਰਡ (ਕਾਪੀ), ਅਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਕੋਈ ਪਛਾਣ ਪੱਤਰ (ਕਾਪੀ) ਅਤੇ ਇੱਕ ਫੋਟੋ ਪਾਸਪੋਰਟ ਸਾਈਜ ਨਾਲ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੇ ਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।

Leave a Comment

Your email address will not be published. Required fields are marked *

Scroll to Top