ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿੱਚ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

A special event dedicated to Safar-e-Shahadat was organized at School of Eminence, Kiratpur Sahib.
A special event dedicated to Safar-e-Shahadat was organized at School of Eminence, Kiratpur Sahib.
ਸ਼੍ਰੀ ਕੀਰਤਪੁਰ ਸਾਹਿਬ 24 ਦਸੰਬਰ: ਇਥੋਂ ਦੇ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਹਫਤੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਹੈ।
A special event dedicated to Safar-e-Shahadat was organized at School of Eminence, Kiratpur Sahib.
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਪ੍ਰਿੰਸੀਪਲ ਸ ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਵਿਗਿਆਨ ਅਧਿਆਪਕ ਸ. ਗੁਰਸੇਵਕ ਸਿੰਘ ਅਤੇ ਸਾਇੰਸ ਅਧਿਆਪਕ ਸ. ਪਰਮਿੰਦਰ ਸਿੰਘ ਵੱਲੋਂ ਇੰਟਰ ਹਾਊਸ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੇ ਬੜੀ ਹੀ ਰੋਚਕਤਾ ਨਾਲ ਭਾਗ ਲਿਆ।
A special event dedicated to Safar-e-Shahadat was organized at School of Eminence, Kiratpur Sahib.
ਇਸ ਉਪਰੰਤ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲਕੇ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਸ਼ਬਦ, ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਅਧਿਆਪਕ ਗੁਰਸੇਵਕ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਸਰਨਜੀਤ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦੇਸ਼, ਕੌਮ ਅਤੇ ਧਰਮ ਲਈ ਕੁਰਬਾਨੀ ਕਰਨ ਵਾਲਾ ਹੋਰ ਕੋਈ ਨਹੀਂ। ਸਾਨੂੰ ਵੀ ਮਹਾਨ ਸ਼ਹੀਦਾਂ ਦੇ ਆਦਰਸ਼ ਅਤੇ ਸੋਚ ਅਪਣਾਉਣਾ ਨੂੰ ਚਾਹੀਦਾ ਹੈ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।
ਇਸ ਮੌਕੇ ਦਵਿੰਦਰ ਸਿੰਘ, ਰਮਿੰਦਰਜੀਤ ਕੌਰ, ਕਮਲਜੀਤ ਕੌਰ, ਗੁਰਸਿਮਰਤ ਕੌਰ, ਅਨੂਪਜੋਤ ਕੌਰ, ਸ਼ਿਖਾ ਅਰੋੜਾ, ਰਣਜੀਤ ਕੌਰ,ਤੇਜਿੰਦਰ ਕੌਰ, ਕੁਲਵਿੰਦਰ ਕੌਰ, ਨਿਸ਼ਾ, ਸਰਬਜੀਤ ਸਿੰਘ,ਹਨੀ ਜੱਸਲ, ਅਮਰਜੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਰਾਮਲਾਲ ਆਦਿ ਸਮੂਹ ਸਟਾਫ਼ ਹਾਜ਼ਰ ਸਨ।

Ropar Google News 

Leave a Comment

Your email address will not be published. Required fields are marked *

Scroll to Top