ਵਧੀਕ ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼


Additional Deputy Commissioner directs to intensify voter awareness activities in view of Assembly Elections-2027, karan mehta dpro, inderjeet singh Deputy DEO ropar, Dr. Akshita Gupta

Additional Deputy Commissioner (J)-cum-Additional District Election Officer Rupnagar Dr. Akshita Gupta.

Additional Deputy Commissioner directs to intensify voter awareness activities in view of Assembly Elections-2027

ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਚੋਣ ਜਾਗਰੂਕਤਾ ਲਈ ਵਿਸ਼ੇਸ਼ ਯੋਜਨਾ ਉਲੀਕਣ ’ਤੇ ਦਿੱਤਾ ਜ਼ੋਰ

ਰੂਪਨਗਰ, 31 ਅਕਤੂਬਰ: ਅਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਚੋਣ ਸਾਖਰਤਾ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਦੇ ਮੈਂਬਰਾਂ ਰਾਹੀਂ 18-19 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਸਾਈਕਲ ਰੈਲੀਆਂ, ਪ੍ਰਸ਼ਨੋਤਰੀ ਮੁਕਾਬਲਿਆਂ ਅਤੇ ਨਾਟਕਾਂ ਸਮੇਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਸਵੀਪ ਨੋਡਲ ਅਫ਼ਸਰਾਂ ਨੂੰ ਹਲਕਾ ਪੱਧਰੀ ਨੋਡਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਵਿਸ਼ੇਸ਼ ਜਾਗਰੂਕਤਾ ਯੋਜਨਾ ਤਿਆਰ ਕਰਨ ਅਤੇ ਇਸ ਨੂੰ ਦਫ਼ਤਰ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਚੋਣ ਜਾਗਰੂਕਤਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਵੀਪ ਆਈਕਨਾਂ ਦੇ ਸਹਿਯੋਗ ਨਾਲ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਕਰਨ ਮਹਿਤਾ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ਦੇ ਨੋਡਲ ਅਫ਼ਸਰ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top