Home - Download - ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹੀ ਥਾਵਾਂ ‘ਤੇ ਵਾਹਨ ਪਾਰਕ ਕਰਨ ਦੀ ਕੀਤੀ ਅਪੀਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਹੀ ਥਾਵਾਂ ‘ਤੇ ਵਾਹਨ ਪਾਰਕ ਕਰਨ ਦੀ ਕੀਤੀ ਅਪੀਲ Leave a Comment / By Dishant Mehta / August 30, 2024 ਰੂਪਨਗਰ, 29 ਅਗਸਤ: ਜ਼ਿਲ੍ਹਾ ਰੂਪਨਗਰ ਵਿਚ ਟ੍ਰੈਫਿਕ ਦੇ ਪ੍ਰਬੰਧਾਂ ਸਬੰਧੀ ਆਮ ਲੋਕਾਂ ਤੋਂ ਵੱਡੀ ਗਿਣਤੀ ਵਿਚ ਮਿਲ ਰਹੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨਾਲ ਇੱਕ ਉੱਚ ਪੱਧਰੀ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਜਿਹੜੇ ਵੀ ਵਾਹਨ ਸੜਕਾਂ ਉਤੇ ਬਣੀ ਸਫੈਦ ਲਾਈਨ ਉਤੇ ਆਪਣੇ ਵਾਹਨ ਖੜੇ ਕਰਦੇ ਹਨ ਤਾਂ ਉਨ੍ਹਾਂ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦੇਖਣ ਵਿਚ ਆਮ ਮਿਲਦਾ ਹੈ ਕਿ ਗਲਤ ਪਾਰਕਿੰਗ ਕਾਰਨ ਆਮ ਲੋਕਾਂ ਨੂੰ ਸ਼ਹਿਰਾਂ ਅਤੇ ਕਸਬਿਆਂ ਵਿਚ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਸਦਕਾ ਲੋਕਾਂ ਦਾ ਸਮਾਂ ਖਰਾਬ ਹੁੰਦਾ ਹੈ ਉਥੇ ਹੀ ਐਮਰਜੈਂਸੀ ਦੀ ਸਥਿਤੀ ਵਿਚ ਵੀ ਵਾਹਨਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਇਨ੍ਹਾਂ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਪੁਲਿਸ ਵਿਭਾਗ ਦੇ ਟ੍ਰੈਫਿਕ ਵਿੰਗ ਵਲੋਂ ਇੱਕ ਵਿਆਪਕ ਮੁਹਿੰਮ ਚਲਾ ਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਚਲਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਖਾਸ ਤੌਰ ਉਤੇ ਸ਼ਹਿਰ ਰੂਪਨਗਰ ਵਿਚ ਸਤਲੁਜ ਦਰਿਆ ਉਤੇ ਸਥਿਤ ਵੇਰਕਾ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਚੌਂਕ ਅਤੇ ਸਿਵਲ ਹਸਪਤਾਲ ਤੋਂ ਲੈਕੇ ਬੰਦ ਕੀਤੇ ਪੁਰਾਣੇ ਪੁੱਲ ਤੱਕ ਟ੍ਰੈਫਿਕ ਕੇਵਲ ਗਲਤ ਪਾਰਕਿੰਗ ਕਰਕੇ ਪ੍ਰਭਾਵਿਤ ਹੁੰਦੀ ਹੈ ਅਤੇ ਇਸੇ ਤਰ੍ਹਾਂ ਹੀ ਜ਼ਿਲ੍ਹੇ ਬਾਕੀ ਸ਼ਹਿਰਾਂ ਵਿਚ ਵੀ ਬਾਜ਼ਾਰਾਂ ਅਤੇ ਸਰਕਾਰੀ ਦਫਤਰਾਂ ਨੂੰ ਜਾਂਦੀਆਂ ਸੜਕਾਂ ਉਤੇ ਵੀ ਗਲਤ ਪਾਰਕਿੰਗ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ. ਪ੍ਰੀਤੀ ਯਾਦਵ ਨੇ ਡੀਐਸਪੀ ਹੈਡਕੁਆਟਰ ਮੋਹਿਤ ਕੁਮਾਰ ਸਿੰਗਲਾ ਨੂੰ ਨਿਰਧਾਰਿਤ ਕੀਤੀਆਂ ਗਈਆਂ ਪਾਰਕਿੰਗ ਸਬੰਧੀ ਫੈਸਲੇ ਨੂੰ ਤੁਰੰਤ ਲਾਗੂ ਕਰਕੇ ਬਾਜ਼ਾਰ ਨਾਲ ਲਗਦੀਆਂ ਖਾਲੀ ਥਾਵਾਂ ਉਤੇ ਗੱਡੀਆਂ ਪਾਰਕ ਕਰਨ ਦੀ ਕਾਰਗੁਜ਼ਾਰੀ ਸ਼ੁਰੂ ਕਰਨ ਦੀ ਹਦਾਇਤ ਕੀਤੀ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਰਾਹਤ ਮਿਲੇ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਹੋਰ ਨਾਗਰਿਕਾਂ ਦੀ ਸਹੂਲਤ ਲਈ ਕੇਵਲ ਸਹੀ ਥਾਂ ਉਤੇ ਹੀ ਪਾਰਕਿੰਗ ਕਰਨੀ ਚਾਹੀਦੀ ਹੈ ਅਤੇ ਵਿਸ਼ੇਸ਼ ਤੌਰ ਉਤੇ ਜ਼ਿਆਦਾ ਟ੍ਰੈਫਿਕ ਵਾਲੀਆਂ ਸੜਕਾਂ ਉਤੇ ਪਾਰਕਿੰਗ ਕਰਨ ਤੋਂ ਬੱਚਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਪੁਲਿਸ ਵਿਭਾਗ ਦੀ ਗੁਜਾਰਿਸ਼ ਉਤੇ ਭਰੋਸਾ ਦਿੰਦਿਆਂ ਕਿਹਾ ਕਿ ਜਲਦ ਰੂਪਨਗਰ ਪੁਲਿਸ ਨੂੰ ਲੋੜ ਅਨੁਸਾਰ ਅਲਕੋਹਲ ਅਤੇ ਸਪੀਡੋ ਮੀਟਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਘਟਾਇਆ ਜਾ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਕਾਰਜਸਾਧਕ ਅਫਸਰ ਨਗਰ ਕੌਂਸਲ ਰੂਪਨਗਰ ਅਸ਼ੋਕ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਰਖਾ ਤੋਂ ਬਾਅਦ ਸ਼ਹੀਦ ਭਗਤ ਸਿੰਘ ਚੌਂਕ ਤੋਂ ਹਰਗੋਬਿੰਦ ਨਗਰ ਵਾਲੇ ਪਾਸੇ, ਸ਼ਰਮਾ ਹਸਪਤਾਲ, ਗਿਆਨੀ ਜੈਲ ਸਿੰਘ ਨਗਰ ਅਤੇ ਸਕੱਤਰੇਤ ਦੇ ਨੇੜੇ ਪਾਣੀ ਖੜਾ ਹੁੰਦਾ ਹੈ ਜਿਸ ਦੀ ਤੇਜ਼ੀ ਨਾਲ ਨਿਕਾਸੀ ਨੂੰ ਯਕੀਨੀ ਕਰਨ ਲਈ ਨਾਲੀਆਂ ਅਤੇ ਡਰੈਨ ਵਾਟਰ ਨਿਕਾਸੀ ਨੂੰ ਫੌਰੀ ਦਰੁਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈਵੇਅ ਨਾਲ ਜੁੜਦੀਆਂ ਸਾਰੀਆਂ ਲਿੰਕ ਰੋਡਾਂ ਉਤੇ ਸਪੀਡ ਬਰੈਕਰ ਬਣਾਏ ਜਾਣ ਤੋਂ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਨੂੰ ਰੋਕਿਆ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਵਿਸ਼ੇਸ਼ ਹਦਾਇਤ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਦੀ ਮੁਹਿੰਮ ਅਧੀਨ ਜੇਕਰ ਕਿਸੇ ਨੂੰ ਬੂਟਿਆਂ ਦੀ ਸੁਰੱਖਿਆ ਲਈ ਟਰੀ-ਗਾਰਡ ਦੀ ਲੋੜ ਹੈ ਤਾਂ ਜੰਗਲਾਤ ਮਹਿਕਮੇ ਨਾਲ ਸੰਪਰਕ ਕੀਤਾ ਜਾਵੇ। ਮੀਟਿੰਗ ਦੌਰਾਨ ਡੀਐਸਪੀ ਮੋਹਿਤ ਕੁਮਾਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ 2 ਮਹੀਨੇ ਤੋਂ ਈ-ਚਲਾਨਿੰਗ ਸ਼ੁਰੂ ਹੋ ਗਈ ਹੈ ਅਤੇ ਟ੍ਰੈਫਿਕ ਨੂੰ ਸੁਚਾਰੂ ਕਰਨ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ ਹਾਜ਼ਰ ਸਨ। Related Related Posts ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta “ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta Summer vacation ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ Leave a Comment / Ropar News / By Dishant Mehta “Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta
ਸਰਕਾਰੀ ਹਾਈ ਸਕੂਲ ਦਸਗਰਾਈਂ ਨੂੰ ਮਿਲਿਆ Tide Turners Youth Champion ਦਾ ਖ਼ਿਤਾਬ Leave a Comment / Ropar News / By Dishant Mehta
ਸਿੱਖਿਆ ਖੇਤਰ ਵਿੱਚ ਵੱਡਾ ਵਿਕਾਸ, MLA Dinesh Chadha ਵੱਲੋਂ ਨਵੇਂ ਕਲਾਸਰੂਮ ਅਤੇ NSQF ਲੈਬ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ Leave a Comment / Ropar News / By Dishant Mehta
S. Surinderpal Singh, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਨੂੰ ਰਿਟਾਇਰਮੈਂਟ ਦੀਆਂ ਹਾਰਦਿਕ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ! Leave a Comment / Ropar News / By Dishant Mehta
ਵਿਦਿਆਰਥੀਆਂ ਤੇ ਮਾਪਿਆਂ ਦੀਆਂ ਸਮੱਸਿਆਵਾ ਕਰਾਂਗੇ ਪਹਿਲ ਦੇ ਅਧਾਰ ਤੇ ਹੱਲ- Education Minister Leave a Comment / Ropar News / By Dishant Mehta
“ਉੱਚੇ ਵਿਚਾਰਾਂ ਨਾਲ ਸਾਦੀ ਜ਼ਿੰਦਗੀ ਜੀਓ”: PCS Jasjit Singh ਅਧਿਕਾਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ Leave a Comment / Ropar News / By Dishant Mehta
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ – MLA Chadha Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ Anti-drug play ਦਾ ਆਯੋਜਨ Leave a Comment / Ropar News / By Dishant Mehta
MLA Dr. Charanjit Singh ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Leave a Comment / Ropar News / By Dishant Mehta
SATHEE APP ਰਾਹੀਂ ਵਿਦਿਆਰਥੀਆਂ ਨੂੰ NEET- JEE ਦੀ ਤਿਆਰੀ ਵਿੱਚ ਮਿਲੇਗੀ ਮਦਦ Leave a Comment / Ropar News / By Dishant Mehta
Meritorious students ਦੇ ਸੁਪਨਿਆਂ ਨੂੰ ਮਿਲੇ ਖੰਭ ‘ਇਕ ਦਿਨ DC/SSP ਦੇ ਸੰਗ’ Leave a Comment / Ropar News / By Dishant Mehta
Punjab Government ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ-Harjot Bains Leave a Comment / Ropar News / By Dishant Mehta
MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ Summer camp ਦੀ ਸ਼ੁਰੂਆਤ, ਵਿਦਿਆਰਥੀਆਂ ਨੇ ਸਿੱਖੀ Telugu language ਦੀ ਬੁਨਿਆਦੀ ਜਾਣਕਾਰੀ Leave a Comment / Ropar News / By Dishant Mehta
Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / Ropar News / By Dishant Mehta
“Punjab Sikhiya Kranti” ਤਹਿਤ ਸੂਬੇ ਦੇ ਲਗਭਗ ਹਰ ਸਰਕਾਰੀ ਸਕੂਲ ਵਿੱਚ ਆਈ ਤਬਦੀਲੀ- ਸਿੱਖਿਆ ਮੰਤਰੀ Leave a Comment / Ropar News / By Dishant Mehta