Adarsh School Lodhipur ਵਿਖੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਕੀਤਾ ਗਿਆ

Anti-drugs program held at Adarsh School Lodhipur
Anti-drugs program held at Adarsh School Lodhipur
ਸ੍ਰੀ ਅਨੰਦਪੁਰ ਸਾਹਿਬ, 23 ਮਈ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿੱਚ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਚੰਡੀਗੜ ਤੋਂ ਆਈ ਟੀਮ ਨੇ ਕੈਂਸਰ ਅਤੇ ਨਸ਼ਿਆਂ ਸਬੰਧੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।
Anti-drugs program held at Adarsh ​​School Lodhipur, Avtar Singh Daroli
ਉਹਨਾਂ ਕੈਂਸਰ ਦੇ ਮੁੱਖ ਕਾਰਣਾਂ ਵਿੱਚੋਂ ਰੋਜ਼ਾਨਾ ਭੋਜਨ, ਮਨੁੱਖ ਦੀ ਖਰਾਬ ਜੀਵਨ ਸ਼ੈਲੀ ਅਤੇ ਸਮਾਜ ਵਿੱਚ ਵੱਧ ਰਹੇ ਨਸ਼ੇ ਨੂੰ ਮੁੱਖ ਕਾਰਨ ਦੱਸਿਆ। ਡਾਕਟਰ ਜੈਨ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇੱਕ ਵਧੀਆ ਜੀਵਨ ਸ਼ੈਲੀ ਦੇ ਨਾਲ ਨਾਲ ਸੰਤੁਲਿਤ ਭੋਜਨ ਵੱਲ ਧਿਆਨ ਦੇਣ ਲਈ ਕਿਹਾ।
ਇਸ ਮੌਕੇ ਤੇ ਡਾਕਟਰ ਸਿਖਾ ਜੈਨ ਨੇ ਨਸ਼ਿਆਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਸਮਾਜ ਵਿੱਚ ਨਸ਼ਾ ਸ਼ੁਰੂ ਕਰਨ ਦੇ ਮੁੱਖ ਕਾਰਨ ਅਗਿਆਨਤਾ, ਢਿੱਲ, ਗਲਤ ਸੰਗਤ ਦਾ ਪ੍ਰਭਾਵ, ਜੀਵਨ ਸ਼ੈਲੀ, ਜਿਨਸੀ ਸਮਰੱਥਾ ਵਧਾਉਣ ਦੀ ਗਲਤ ਧਾਰਨਾ, ਜ਼ਿਆਦਾ ਕੰਮ ਕਰਨ ਦਾ ਲਾਲਚ, ਇਹ ਸਭ ਗਲਤਫਹਿਮੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਲਵੇ ਤਾਂ ਉਹ ਯਕੀਨਨ ਇਸ ਤੋਂ ਬਾਹਰ ਆ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਿੰਸੀਪਲ ਅਵਤਾਰ ਸਿੰਘ ਦੜੋਲੀ ਨੇ ਵਿਦਿਆਰਥੀਆਂ ਨੂੰ ਜੀਵਨ ਭਰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਉਹਨਾਂ ਨੇ ਕਿਹਾ ਕਿ ਜੇਕਰ ਸਕੂਲ ਵਿੱਚ ਕੋਈ ਵਿਦਿਆਰਥੀ ਨਸ਼ੇ ਨੂੰ ਕਰਦਾ ਹੈ ਜਾਂ ਕੋਈ ਵਿਅਕਤੀ ਸਕੂਲ ਵਿਦਿਆਰਥੀਆਂ ਨੂੰ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਅਧਿਆਪਕਾਂ ਨੂੰ ਦਿਓ, ਤਾਂ ਜੋ ਸਮਾਂ ਰਹਿੰਦੇ ਅਜਿਹੇ ਉਹ ਵਿਦਿਆਰਥੀ ਨੂੰ ਸਰਕਾਰ ਦੀ ਸਹਾਇਤਾ ਨਾਲ ਇਸ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।
Anti-drugs program held at Adarsh ​​School Lodhipur, sohan Singh chahal
ਸਕੂਲ ਦੇ ਐਨ ਸੀ ਸੀ ਅਫ਼ਸਰ ਲੈਕ. ਕਮਿਸਟਰੀ ਸੋਹਣ ਸਿੰਘ ਚਾਹਲ ਨੇ ਨਸ਼ਿਆਂ ਨੂੰ ਮਨੁੱਖਤਾ ਦਾ ਦੁਸ਼ਮਣ ਦੱਸਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮਾਜ ਵਿੱਚ ਫੈਲ ਰਹੇ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਵਿਦਿਆਰਥੀਆਂ ਤੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
Anti-drugs program held at Adarsh ​​School Lodhipur
ਇਸ ਮੌਕੇ ਤੇ ਇਸ ਮੌਕੇ ਤੇ ਲੈਕ ਚਰਨਜੀਤ ਸਿੰਘ ,ਲੈਕ ਬਲਕਾਰ ਸਿੰਘ ,ਲੈਕ ਮਨਿੰਦਰ ਕੌਰ, ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਦਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ, ਦੀਪ ਸ਼ਿਖਾ, ਲਖਵੀਰ ਕੌਰ ,ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ,ਰਾਜਵੀਰ ਕੌਰ, ਰਣਵੀਰ ਸਿੰਘ, ਸ. ਨਿਰਮਲ ਸਿੰਘ (ਕਲਰਕ), ਸ. ਗੁਰਮੇਲ ਸਿੰਘ ਲਾਇਬ੍ਰੇਰੀਅਨ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਆਦਿ ਹਾਜ਼ਰ ਸਨ।

District Ropar News 

Leave a Comment

Your email address will not be published. Required fields are marked *

Scroll to Top