ਬਾਬਾ ਸ਼੍ਰੀ ਚੰਦ ਜੀ ਇੰਟਰਪ੍ਰਾਈਜ਼ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਲਗਭਗ 200 ਅਸਾਮੀਆਂ ਭਰਨ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਰੂਪਨਗਰ, 21 ਨਵੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਅੱਜ 22 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਬਾਬਾ ਸ਼੍ਰੀ ਚੰਦ ਜੀ ਇੰਟਰਪ੍ਰਾਈਜ਼ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਲਗਭਗ 200 ਅਸਾਮੀਆਂ ਭਰਨ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕੰਪਨੀ ਵੱਲੋਂ ਕਸਟਮਰ ਕੇਅਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਗ੍ਰੈਜੂਏਟ, ਬੀ.ਟੈਕ., ਬੀ.ਐਸ.ਸੀ (ਆਈ.ਟੀ) ਵਿੱਦਿਅਕ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21,000 ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ 3000 ਰੁਪਏ ਰਾਤ ਦੀ ਸ਼ਿਫਟ ਲਈ ਭੱਤਾ ਮਿਲੇਗਾ। ਯੂਐਸ ਬਿਲਿੰਗ ਐਨਾਲਿਸਟ ਲਈ ਗ੍ਰੈਜੂਏਟ ਜਾਂ ਬਾਰਵੀਂ ਤੇ ਘੱਟੋ-ਘੱਟ 6 ਮਹੀਨਿਆਂ ਦਾ ਤਜਰਬੇ ਕਿਸੇ ਵੀ ਬੀ.ਪੀ.ਓ ਅਧੀਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰ ਨੂੰ ਮੈਡੀਕਲ ਬਿਲਿੰਗ ਅਤੇ ਸਿਹਤ ਸੰਭਾਲ ਦਾ ਚੰਗਾ ਗਿਆਨ ਹੋਣਾ ਚਾਹੀਦਾ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000/- ਤੋਂ 22,800/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਚੈਟ ਐਨਾਲਿਸਟ (ਘਰੇਲੂ) ਦੀਆਂ ਅਸਾਮੀਆਂ ਲਈ ਗ੍ਰਾਹਕਾਂ ਨੂੰ ਜਾਣਕਾਰੀ ਪ੍ਰਦਾਨ ਲਈ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਤੇ ਗਾਹਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ 30 ਸ਼ਬਦ ਪ੍ਰਤੀ ਮਿੰਟ ਸਪੀਡ. ਨਾਲ 90 ਫ਼ੀਸਦੀ ਤੱਕ ਸਹੀ ਟਾਈਪਿੰਗ ਦੇ ਨਾਲ ਬਾਰਵੀਂ ਅਤੇ ਕੰਪਿਊਟਰ ਡਿਪਲੋਮੇ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000/- ਤੋਂ 16,000/- ਪ੍ਰਤੀ ਮਹੀਨਾ ਤਨਖਾਹ ਅਤੇ 80/- ਰੁਪਏ ਪ੍ਰਤੀ ਦਿਨ ਸ਼ਾਮ ਦੀ ਸ਼ਿਫਟ ਭੱਤਾ ਮਿਲੇਗਾ। ਸਮੂਹ ਅਸਾਮੀਆਂ ਲਈ ਨੌਕਰੀ ਦਾ ਸਥਾਨ ਮੋਹਾਲੀ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤ ਦੋਵੇਂ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ, ਵੱਖ-ਵੱਖ ਕਿੱਤਿਆਂ ਅਤੇ ਸਵੈ-ਰੋਜ਼ਗਾਰ ਸਕੀਮਾਂ ਅਤੇ ਸਰਕਾਰ ਦੀਆਂ ਵੱਖ-ਵੱਖ ਸਕਿੱਲ ਕੋਰਸ ਸਕੀਮਾਂ ਬਾਰੇ ਅਗਵਾਈ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੇੜੀ ਸਲਾਬਤਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੇਲਾ ਵਿਖੇ ਮਿਸ ਕੰਚਨ ਪਾਂਡੇ, ਯੰਗ ਪ੍ਰੋਫੈਸ਼ਨਲ, ਐਮ.ਸੀ.ਸੀ, ਰੂਪਨਗਰ ਵੱਲੋਂ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਨਾਲ ਸਬੰਧਤ ਵੱਖ-ਵੱਖ ਖੇਤਰਾਂ ਬਾਰੇ ਵਿਸਥਾਰਪੂਰਵਕ ਅਗਵਾਈ ਦਿੱਤੀ ਗਈ।
ਉਨ੍ਹਾਂ ਵੱਲੋਂ ਦਸਵੀਂ ਅਤੇ ਬਾਰਵੀਂ ਦੀ ਪੜ੍ਹਾਈ ਤੋਂ ਬਾਅਦ ਵਿਸ਼ਾ ਚੋਣ ਦੇ ਸਬੰਧ ਵਿੱਚ ਲੈਕਚਰ ਦਿੱਤਾ ਗਿਆ ਅਤੇ ਨਾਲ ਹੀ ਪਰਸਨੈਲਿਟੀ ਡਿਵੈਲਪਮੈਂਟ, ਮਨੋਵਿਗਿਆਨਕ ਟੈਸਟਿੰਗ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਐਨ.ਸੀ.ਐਸ ਪੋਰਟਲ ਅਤੇ ਪੀ.ਜੀ.ਆਰ.ਕਾਮ ਪੋਰਟਲ ਬਾਰੇ ਵੀ ਸਮਝਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ ਅਤੇ 82 ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
Representatives of Baba Shri Chand Ji Enterprise Company will interview candidates to fill approximately 200 vacancies