ਸ਼੍ਰੀ ਚਮਕੌਰ ਸਾਹਿਬ, 5 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ 3) ਦੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਖੇਡ ਮੁਕਾਬਲਿਆ ਦਾ ਅਗ਼ਾਜ਼ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿੱਚ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਖੇਡਾਂ ਦਾ ਝੰਡਾ ਚੜ੍ਹਾ ਕੇ ਕੀਤਾ। ਇਸ ਉਪਰੰਤ ਉਨ੍ਹਾਂ ਖੇਡਾਂ ਸ਼ੁਰੂ ਕਰਵਾਉਣ ਦੀ ਆਗਿਆ ਦਿੱਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਭਰਪੂਰ ਸਰਾਹਨਾ ਕਰਦਿਆਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਇਨ੍ਹਾਂ ਖੇਡਾਂ ਨਾਲ਼ ਜੁੜਨ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਦੇ ਨਾਲ ਸਾਡੇ ਮਨ ਤੰਦਰੁਸਤ ਰਹਿੰਦਾ ਹੈ ਅਤੇ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਸੰਘਰਸ਼ ਕਰਨ ਦੀ ਪ੍ਰੇਰਨਾ ਵੀ ਮਿਲਦੀ ਹੈ।
ਉਨ੍ਹਾਂ ਖਿਡਾਰੀਆਂ ਖੇਡ ਵਿਚ ਆਪਣੀ ਬੇਹਤਰੀਨ ਖੇਡ ਕਲਾ ਪੇਸ਼ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਤੁਸੀ ਖੇਡਾਂ ਦੇ ਬਲਬੂਤੇ ਹੀ ਆਪਣੇ ਜੀਵਨ ਨੂੰ ਨਵੀਆਂ ਉਚਾਈਆਂ ਉਤੇ ਲੈਕੇ ਜਾ ਸਕਦੇ ਹੋ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਤਿੰਨ ਰੋਜ਼ਾ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ਼ ਬੱਚੇ ਨਸ਼ਿਆਂ ਤੋਂ ਬਚ ਕੇ ਰਹਿੰਦੇ ਹਨ ਅਤੇ ਸਮਾਜ ਨੁੰ ਚੰਗੀ ਸੇਧ ਦੇਣ ਦੇ ਸਮਰਥ ਹੁੰਦੇ ਹਨ।
ਸਮਾਗਮ ਨੂੰ ਬੀਰ ਦਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਚੰਗੇ ਸਮਾਜ ਦੀ ਸਿਰਜਣਾ ਲਈ ਇਨ੍ਹਾਂ ਖੇਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ। ਇਸ ਉਪਰੰਤ ਕਬੱਡੀ ਦਾ ਮੈਚ ਵੀ ਕੀਤਾ ਗਿਆ ਅਤੇ ਉੱਚੀ ਛਾਲ਼ ਦੇ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਪੁਰਸ਼ੋਤਮ ਸਹਿਲ, ਸਿਕੰਦਰ ਸਿੰਘ (ਚੇਅਰਮੈਨ ਮਾਰਕੀਟ ਕਮੇਟੀ), ਭੂਪਿੰਦਰ ਸਿੰਘ ਭੂਰਾ (ਮੀਤ ਪ੍ਰਧਾਨ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ), ਗੁਰਦੀਪ ਸਿੰਘ (ਕਾਰਜਸਾਧਕ ਅਫ਼ਸਰ), ਅਜਾਇਬ ਸਿੰਘ (ਬੀ.ਡੀ.ਓ.), ਡੀ ਐੱਸ ਪੀ, ਐੱਸ. ਐੱਚ. ਓ. ਦਾ ਵੀ ਮਾਣ ਕੀਤਾ ਗਿਆ।
ਇਸ ਸਮਾਗਮ ਵਿੱਚ ਤਹਿਸੀਲਦਾਰ ਕਰਮਜੋਤ ਸਿੰਘ, ਨੋਡਲ ਅਫ਼ਸਰ ਪ੍ਰਿੰ ਜਗਤਾਰ ਸਿੰਘ, ਬੀ ਐੱਨ ਓ ਪ੍ਰਿੰ. ਬਲਵੰਤ ਸਿੰਘ, ਪ੍ਰਿੰ. ਸਤਿੰਦਰ ਸਿੰਘ, ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਵਨ ਸਿੰਘ, ਕੋਚ ਸ਼ੀਲ ਭਗਤ, ਕੋਚ ਵੰਦਨਾ ਬਾਹਰੀ, ਕੋਚ ਲਵਜੀਤ ਸਿੰਘ ਕੰਗ, ਕਨਵੀਨਰ ਹਰਪ੍ਰੀਤ ਸਿੰਘ, ਕਨਵੀਨਰ ਹਰਵਿੰਦਰ ਪਾਲ ਸਿੰਘ, ਸੁਖਵਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਫ਼ਸਰ ਸਾਹਿਬਾਨ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
ਸ਼੍ਰੀ ਚਮਕੌਰ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦਾ ਬਲਾਕ ਪੱਧਰੀ ਖੇਡਾਂ ਦਾ ਹੋਇਆ ਅਗ਼ਾਜ਼
At Sri Chamkaur Sahib, the season 3 of khedan Watan Punjab has started with block level games