Bhakku Majra School Students Participate in International Children’s Writers Conference in Phagwara
ਰੂਪਨਗਰ, 5 ਮਈ (ਰੱਬੀ): ਬਾਲ ਸਾਹਿਤਕਾਰਾਂ ਦੀ ਦੂਜੀ ਇੱਕ ਰੋਜ਼ਾ ਕੌਮਾਂਤਰੀ ਕਾਨਫਰੰਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ ਦੇ 6 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਾਇਡ ਅਧਿਆਪਕ ਅਤੇ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਪ੍ਰਿੰ. ਗੁਰਸ਼ਰਨ ਕੌਰ ਅਤੇ ਇੰਚਾਰਜ ਮੇਜਰ ਸਿੰਘ ਦੀ ਅਗਵਾਈ ਹੇਠ ਬਾਲ ਲੇਖਕਾਂ ਸਿਮਰਨ ਕੌਰ ਸ਼ਾਂਤਪੁਰ, ਕਿਰਨਜੀਤ ਕੌਰ ਕੋਟਲੀ, ਨਵਨੀਤ ਕੌਰ ਭੱਕੂ ਮਾਜਰਾ, ਹਰਮਨਪ੍ਰੀਤ ਕੌਰ ਕੋਟਲੀ, ਸਹਿਜਪ੍ਰੀਤ ਕੌਰ ਭੱਕੂ ਮਾਜਰਾ, ਹਰਸ਼ਦੀਪ ਸਿੰਘ ਤਾਲਾਪੁਰ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਸਟਾਫ ਮੈਡਮ ਜਸਵਿੰਦਰ ਕੌਰ, ਸੁਰਿੰਦਰ ਸਿੰਘ, ਗੁਰਕ੍ਰਿਪਾਲ ਸਿੰਘ, ਬਲਜੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਸਿੰਘ ਅਤੇ ਅੰਜਲੀ ਸ਼ਰਮਾ ਨੇ ਬਾਲ ਲੇਖਕਾਂ ਨੂੰ ਅਸ਼ੀਰਵਾਦ ਦੇ ਕੇ ਪ੍ਰਸੰਨਤਾ ਦਾ ਪ੍ਰਗਟਾਵਾ ਕੀਤਾ। ਫਗਵਾੜਾ ਵਿਖੇ ਹੋਈ ਇਸ ਕਾਨਫਰੰਸ ਵਿੱਚ ʻਨਵੀਂਆਂ ਕਲਮਾਂ ਨਵੀਂ ਉਡਾਣʼ ਪ੍ਰੋਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ (ਪ੍ਰਧਾਨ ਵਿਸ਼ਵ ਸ਼ਾਂਤੀ ਸੰਸਥਾ, ਸੰਯੁਕਤ ਰਾਸ਼ਟਰ ਦੇ ਰਾਜਦੂਤ) ਅਤੇ ਡਾ. ਐੱਸ ਪੀ ਸਿੰਘ ਸਾਬਕਾ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਮੁੱਖ ਮਹਿਮਾਨ ਸਨ। ਰੂਪਨਗਰ ਜ਼ਿਲ੍ਹੇ ਵੱਲੋਂ ਜ਼ਿਲ੍ਹਾ ਇੰਚਾਰਜ ਗੁਰਿੰਦਰ ਸਿੰਘ ਕਲਸੀ, ਸਾਹਿਤਕਾਰਾ ਮਨਦੀਪ ਰਿੰਪੀ, ਕਲਕਾਰ ਅਤੇ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ, ਸਾਹਿਤਕਾਰਾ ਕੈਲਾਸ਼ ਠਾਕੁਰ, ਅਧਿਆਪਕਾ ਅਤੇ ਕਲਾਕਾਰਾ ਮੈਡਮ ਕੰਵਲਜੀਤ ਕੌਰ ਨੇ ਟੀਮ ਦੀ ਅਗਵਾਈ ਕੀਤੀ।
ਸਮਾਗਮ ਵਿੱਚ ਗੁਰਕੀਰਤ ਸਿੰਘ ਅਤੇ ਜਸਵਿੰਦਰ ਕੌਰ ਸ਼ਾਂਤਪੁਰ ਨੇ ਵੀ ਹਾਜ਼ਰੀ ਭਰੀ। ਪ੍ਰੋ.ਗੁਰਭਜਨ ਸਿੰਘ ਗਿੱਲ (ਚੇਅਰਮੈਨ ਲੋਕ ਵਿਰਾਸਤ ਅਕਾਦਮੀ), ਜਸਵੰਤ ਸਿੰਘ ਖਹਿਰਾ (ਸਕੱਤਰ ਅਕਾਲ ਕਾਲਜ ਕੌਂਸਲ ਗੁਰਸਾਗਰ ਸਾਹਿਬ ਮਸਤੂਆਣਾ), ਬਾਲ ਸਾਹਿਤਕਾਰ ਬਲਜਿੰਦਰ ਮਾਨ, ਬਾਲ ਗਾਇਕ ਕਮਲਜੀਤ ਨੀਲੋਂ, ਪ੍ਰਿੰ. ਗੁਰਮੀਤ ਸਿੰਘ ਪਲਾਹੀ, ਪ੍ਰਿੰ. ਜ਼ੋਰਾਵਰ ਸਿੰਘ, ਮਨਮੋਹਨ ਸਿੰਘ ਦਾਊਂ ਤੋਂ ਇਲਾਵਾ ਕਈ ਪੰਜਾਬੀ ਨਾਮਵਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਪਹਿਲਾਂ 61 ਬਾਲ ਲੇਖਕਾਂ ਦੀਆਂ ਕਿਤਾਬਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਜ਼ਿਲ੍ਹਾ ਬਠਿੰਡਾ ਦੀ ਟੀਮ ਵੱਲੋਂ ʻਸਰਹੱਦਾਂ ਹੋਰ ਵੀ ਨੇʼ ਨਾਟਕ ਖੇਡਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਕਾਂਗੜ ਸੀਨੀਅਰ ਸਹਿ ਪ੍ਰੋਜੈਕਟ ਇੰਚਾਰਜ, ਸਤੀਸ਼ ਜੌੜਾ ਮੀਡੀਆ ਸਲਾਹਕਾਰ ਪੰਜਾਬ ਭਵਨ ਸਰੀ ਕੈਨੇਡਾ, ਓਂਕਾਰ ਸਿੰਘ ਤੇਜੋ ਪ੍ਰੋਜੈਕਟ ਮੈਨੇਜਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਹਾਜ਼ਰ ਸਨ। ਇਸ ਸਮੇਂ 19 ਕਿਤਾਬਾਂ ਦੀ ਘੁੰਡ ਚੁਕਾਈ ਵੀ ਕੀਤੀ ਗਈ।
Ropar News
Follow up on Facebook Page
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।
ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।
ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

















