ਸ੍ਰੀ ਅਨੰਦਪੁਰ ਸਾਹਿਬ ਦੀਆਂ ਧੀਆਂ ਨੇ ਮਾਰੀ ਬਾਜ਼ੀ, NMMS ‘ਚ ਚਾਰ ਕਾਮਯਾਬ

Big Achievement: Sri Anandpur Sahib Girls School Shine in NMMS, Four Selected

Big Achievement : Sri Anandpur Sahib Girls School Shine in NMMS, Four Selected

ਸ੍ਰੀ ਅਨੰਦਪੁਰ ਸਾਹਿਬ, 2 ਮਈ:  ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਲਈ ਇਹ ਇਕ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੀਆਂ ਚਾਰ ਹੋਣਹਾਰ ਵਿਦਿਆਰਥਣਾਂ ਨੇ NMMS (ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

Big Achievement: Sri Anandpur Sahib Girls School Shine in NMMS, Four Selected

ਪ੍ਰਿੰਸੀਪਲ ਸ੍ਰੀ ਨੀਰਜ ਕੁਮਾਰ ਵਰਮਾ ਜੀ ਨੇ ਦੱਸਿਆ ਕਿ ਵਿਦਿਆਰਥਣਾਂ ਰਿਧਿਮਾ, ਪਾਇਲ ਸ਼ਰਮਾ, ਗੁਰਲੀਨ ਕੌਰ ਅਤੇ ਜਸਨੂਰ ਕੌਰ ਨੇ ਜ਼ਿਲ੍ਹਾ ਪੱਧਰ ‘ਤੇ ਤੀਜਾ ਸਥਾਨ ਹਾਸਲ ਕਰਕੇ ਸਕਾਲਰਸ਼ਿਪ ਲਈ ਚੁਣੀਆਂ ਗਈਆਂ ਹਨ। ਇਹ ਸਫਲਤਾ ਵਿਦਿਆਰਥਣਾਂ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ।

ਉਨ੍ਹਾਂ ਨੇ ਦੱਸਿਆ ਕਿ ਮੈਡਮ ਮਨਦੀਪ ਕੌਰ, ਅਨਾਮਿਕਾ ਸ਼ਰਮਾ, ਦਲਜੀਤ ਕੌਰ ਅਤੇ ਧਨਰਾਜ ਸਿੰਘ ਨੇ ਵਿਦਿਆਰਥਣਾਂ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਤਿਆਰੀ ਕਰਵਾਈ, ਜਿਸ ਨਾਲ ਉਹ ਇਹ ਮਾਣਯੋਗ ਉਪਲਬਧੀ ਹਾਸਲ ਕਰਨ ਵਿੱਚ ਸਫਲ ਰਹੀਆਂ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਵੱਲੋਂ ਵੀ ਵਿਦਿਆਰਥਣਾਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਨੂੰ ਦਿਲੋਂ ਵਧਾਈ ਦਿੱਤੀ ਗਈ। ਉਨ੍ਹਾਂ ਨੇ ਇਸ ਸਫਲਤਾ ਨੂੰ ਸਿੱਖਿਆ ਦੇ ਖੇਤਰ ਵਿੱਚ ਇਕ ਪ੍ਰੇਰਣਾਦਾਇਕ ਉਦਾਹਰਨ ਕਰਾਰ ਦਿੱਤਾ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਦੀ ਕਾਮਨਾ ਕੀਤੀ।

ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਇਸ ਕਾਮਯਾਬੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਹਨਾਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ।

 Ropar News 

Follow up on Facebook Page

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ। ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top