Business Blaster Training Session organized for private and affiliated schools at DAV Senior Secondary School Rupnagar
ਰੂਪਨਗਰ, 13 ਅਕਤੂਬਰ : ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਅੱਜ ਪ੍ਰਾਈਵੇਟ ਅਤੇ ਐਫੀਲੀਏਟਡ ਸਕੂਲਾਂ ਦੇ ਅਧਿਆਪਕਾਂ ਲਈ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਜੀ ਦੀ ਅਗਵਾਈ ਹੇਠ ਕਰਵਾਈ ਗਈ।
ਟ੍ਰੇਨਿੰਗ ਸੈਸ਼ਨ ਦਾ ਸੰਚਾਲਨ ਜ਼ਿਲ੍ਹਾ ਨੋਡਲ ਅਧਿਕਾਰੀ (ਬਿਜ਼ਨਸ ਬਲਾਸਟਰ ਪ੍ਰੋਗਰਾਮ) ਸ਼੍ਰੀ ਪ੍ਰਭਜੀਤ ਸਿੰਘ ਜੀ ਵੱਲੋਂ ਕੀਤਾ ਗਿਆ। ਇਸ ਦੌਰਾਨ ਸ੍ਰੀ ਹਰਦੀਪ ਸਿੰਘ, ਸ੍ਰੀ ਮੁਕੇਸ਼ ਕੁਮਾਰ ਅਤੇ ਸ੍ਰੀ ਸਤਨਾਮ ਸਿੰਘ ਨੇ ਬਤੌਰ ਮਾਸਟਰ ਟ੍ਰੇਨਰ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।
ਜ਼ਿਲ੍ਹਾ ਨੋਡਲ ਅਧਿਕਾਰੀ ਸ਼੍ਰੀ ਪ੍ਰਭਜੀਤ ਸਿੰਘ ਜੀ ਨੇ ਟ੍ਰੇਨਿੰਗ ਸੈਸ਼ਨ ਦੌਰਾਨ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਅਧਿਆਪਕਾਂ ਨੂੰ ਪ੍ਰੋਗਰਾਮ ਦੇ ਮੰਤਵ, ਕਾਰਜ-ਯੋਜਨਾ ਅਤੇ ਇਸ ਦੇ ਪਹਿਲੇ ਚਰਨ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮਤਾਂ ਦੀ ਸੋਚ ਨੂੰ ਜਗਾਉਣਾ, ਉਨ੍ਹਾਂ ਨੂੰ ਆਪਣੇ ਵਿਚਾਰਾਂ ਨੂੰ ਪ੍ਰੋਜੈਕਟਾਂ ਰੂਪ ਵਿੱਚ ਵਿਕਸਿਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਰੋਜ਼ਗਾਰ ਸਿਰਜਣ ਵੱਲ ਉਨ੍ਹਾਂ ਦਾ ਮਾਰਗਦਰਸ਼ਨ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਅਧਿਆਪਕ ਇਸ ਪ੍ਰੋਗਰਾਮ ਦੇ ਸਫਲ ਕਰਵਾਉਣ ਵਿੱਚ ਸਭ ਤੋਂ ਮਹੱਤਵਪੂਰਨ ਕੜੀ ਹਨ। ਸ਼੍ਰੀ ਪ੍ਰਭਜੀਤ ਸਿੰਘ ਜੀ ਨੇ ਅਧਿਆਪਕਾਂ ਨੂੰ ਪ੍ਰੋਗਰਾਮ ਦੇ ਵੱਖ–ਵੱਖ ਪੜਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ–ਨਾਲ ਉਨ੍ਹਾਂ ਦੇ ਸਵਾਲਾਂ ਦੇ ਸੰਤੁਸ਼ਟੀ ਭਰਪੂਰ ਉੱਤਰ ਵੀ ਦਿੱਤੇ। ਉਨ੍ਹਾਂ ਨੇ ਅਧਿਆਪਕਾਂ ਨੂੰ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਨਵੇਂ ਆਇਡੀਆਜ਼ ਨੂੰ ਉਭਾਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਆਹਵਾਨ ਕੀਤਾ।
ਟ੍ਰੇਨਿੰਗ ਦਾ ਉਦੇਸ਼ ਅਧਿਆਪਕਾਂ ਨੂੰ “ਬਿਜ਼ਨਸ ਬਲਾਸਟਰ ਪ੍ਰੋਗਰਾਮ” ਦੇ ਪਹਿਲੇ ਚਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਵਿੱਚ ਉਦੱਮਤਾ ਦੀ ਭਾਵਨਾ ਜਗਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਸ਼੍ਰੀਮਤੀ ਸੰਗੀਤਾ ਰਾਣੀ, ਪ੍ਰਿੰਸੀਪਲ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵੱਲੋਂ ਟ੍ਰੇਨਿੰਗ ਲਈ ਸਥਾਨ ਉਪਲੱਬਧ ਕਰਵਾਇਆ ਗਿਆ ਅਤੇ ਸ਼ਾਨਦਾਰ ਪ੍ਰਬੰਧ ਕੀਤੇ ਗਏ। ਸਾਰੇ ਹਾਜ਼ਰ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਪ੍ਰਬੰਧਾਂ ਦੀ ਸਰਾਹਨਾ ਕੀਤੀ ਗਈ।
ਟ੍ਰੇਨਿੰਗ ਸੈਸ਼ਨ ਸਫਲਤਾਪੂਰਵਕ ਸੰਪੰਨ ਹੋਇਆ, ਜਿਸ ਵਿੱਚ ਜ਼ਿਲ੍ਹਾ ਪੱਧਰ ਦੇ ਕਈ ਸਕੂਲਾਂ ਦੇ ਅਧਿਆਪਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।
Follow us on Facebook
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।




















